ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ ਦਾ ਕੀਤਾ ਉਦਘਾਟਨ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ.ਓ ਦਾ ਉਦਘਾਟਨ ਕੀਤਾ। ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੱਡੀ ਗਿਣਤੀ ਪਿੰਡਾਂ ਵਿੱਚ ਜਿੱਥੇ ਪਖਾਣੇ ਬਣਵਾਏ ਹਨ, ਉੱਥੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓ ਦੇ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ.ਓ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕਾ ਪੱਧਰ ਤੇ ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜਿੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲੱਬਧ ਹੋਵੇਗੀ।
ਉਹਨਾਂ ਕਿਹਾ ਕਿ ਜਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਾਥਰੂਮਾਂ ਦੀ ਵੱਡੀ ਸਮੱਸਿਆ ਸੀ, ਜਿਸ ਲਈ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੱਡੀ ਗਿਣਤੀ ਪਿੰਡਾਂ ਵਿੱਚ ਜਿੱਥੇ ਪਖਾਣੇ ਬਣਵਾਏ ਹਨ, ਉੱਥੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓ ਦੇ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਪੰਜਾਬ ਸਰਕਾਰ ਤੁਹਾਡੇ ਬਿਹਤਰ ਭਵਿੱਖ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਚੋਟੀਆਂ, ਬਾਦਲ ਸਿੰਘ, ਹਰਪ੍ਰੀਤ ਸਿੰਘ ਸ਼ੇਰਬਾਜ ਸਿੰਘ, ਮੰਦਰ ਸਿੰਘ, ਮੁਖਪਾਲ ਸਿੰਘ, ਗੁਰਮੇਲ ਸਿੰਘ ਮੈਂਬਰ, ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਿਰ ਸਨ।
Author : Malout Live