ਪੰਜਾਬ ਵਿੱਚ ਗਰਮੀ ਦੀ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।
ਮਲੋਟ (ਪੰਜਾਬ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।
ਵਿਭਾਗ ਨੇ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਚੱਲਦੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਹੈ। ਇਸ ਦੌਰਾਨ ਸਕੂਲਾਂ ਵਿੱਚ ਨਿਯਮਤ ਪੜ੍ਹਾਈ ਬੰਦ ਰਹੇਗੀ। ਵਿਭਾਗ ਦੇ ਹੁਕਮਾਂ ਮੁਤਾਬਕ ਹੁਣ 1 ਜੁਲਾਈ ਨੂੰ ਸਕੂਲ ਖੁੱਲ੍ਹਣਗੇ ।
Author : Malout Live



