ਸੁਰਿੰਦਰ ਤਰਮਾਲਾ ਨੇ ਮਲੋਟ ਤੋਂ ਭਾਜਪਾ ਦੀ ਟਿਕਟ ਲਈ ਹਾਈਕਮਾਨ ਅੱਗੇ ਮਜ਼ਬੂਤ ਦਾਅਵੇਦਾਰੀ ਕੀਤੀ ਪੇਸ਼
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ। ਇਸ ਦਰਮਿਆਨ ਹਲਕਾ ਮਲੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਗਰਮ ਅਤੇ ਸਮਰਪਿਤ ਆਗੂ ਸੁਰਿੰਦਰ ਤਰਮਾਲਾ ਨੇ ਪਾਰਟੀ ਹਾਈਕਮਾਨ ਕੋਲੋਂ ਭਾਜਪਾ ਦੀ ਟਿਕਟ ਲਈ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਹੈ।
ਮਲੋਟ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ। ਇਸ ਦਰਮਿਆਨ ਹਲਕਾ ਮਲੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਗਰਮ ਅਤੇ ਸਮਰਪਿਤ ਆਗੂ ਸੁਰਿੰਦਰ ਤਰਮਾਲਾ ਨੇ ਪਾਰਟੀ ਹਾਈਕਮਾਨ ਕੋਲੋਂ ਭਾਜਪਾ ਦੀ ਟਿਕਟ ਲਈ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਹੈ। ਸੁਰਿੰਦਰ ਤਰਮਾਲਾ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਜਪਾ ਦੇ ਇੱਕ ਨਿਸ਼ਠਾਵਾਨ ਅਤੇ ਸਰਗਰਮ ਵਰਕਰ ਵਜੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।
ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ ਉਹ ਹਮੇਸ਼ਾ ਲੋਕਾਂ ਦੇ ਸੁਖ-ਦੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਸੁਰਿੰਦਰ ਤਰਮਾਲਾ ਨੇ ਵਿਸ਼ਵਾਸ ਜਤਾਇਆ ਕਿ ਪਾਰਟੀ ਹਾਈਕਮਾਨ ਉਨ੍ਹਾਂ ਦੀ ਨਿਸ਼ਠਾ, ਮਿਹਨਤ, ਸਮਾਜ ਸੇਵਾ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਮਲੋਟ ਤੋਂ ਭਾਜਪਾ ਦਾ ਉਮੀਦਵਾਰ ਐਲਾਨੇਗੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ 'ਤੇ ਭਰੋਸਾ ਪ੍ਰਗਟ ਕਰਦੀ ਹੈ ਤਾਂ ਉਹ ਹਲਕੇ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।
Author : Malout Live



