ਐੱਸ.ਡੀ ਸਕੂਲ ਮਲੋਟ ਚ' ‘ਅਧਿਆਪਕ ਦਿਵਸ’ ਮੌਕੇ ਗਿਆਨ ਅਤੇ ਸੰਸਕਾਰ ਦੇ ਮਾਰਗ ਦਰਸ਼ਕ ਅਧਿਆਪਕਾਂ ਦਾ ਸਨਮਾਨ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵੱਲੋਂ ਕੇਕ ਕੱਟ ਕੇ ਕੀਤੀ ਗਈ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵੱਲੋਂ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਸ਼ਿਆਂ ਵਿੱਚ ਆਪਣੀ ਵਿਸ਼ੇਸ਼ ਸੇਵਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਇੱਕ ਚੰਗੇ ਅਤੇ ਨੈਤਿਕ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇੱਕ ਸੱਚਾ ਅਧਿਆਪਕ ਆਪਣੇ ਗਿਆਨ ਅਤੇ ਚੰਗੇ ਆਚਰਨ ਰਾਹੀਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਉਨ੍ਹਾਂ ਵੱਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ।

Author : Malout Live