ਤਹਿਸੀਲਦਾਰ ਮਲੋਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਲੋਟ ਵਿਖੇ ਅਜ਼ਾਦੀ ਦਿਹਾੜਾ ਮਨਾਉਣ ਸੰਬੰਧੀ ਕੀਤੀ ਗਈ ਮੀਟਿੰਗ
ਉੱਪ ਮੰਡਲ ਮੈਜਿਸਟ੍ਰੇਟ ਜਸਪਾਲ ਸਿੰਘ ਬਰਾੜ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਮਲੋਟ ਗੁਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਲੋਟ ਵਿਖੇ ਅਜ਼ਾਦੀ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਕੀਤੀ ਗਈ। ਦਫ਼ਤਰ ਮਾਰਕਿਟ ਕਮੇਟੀ ਮਲੋਟ ਵਿਖੇ ਹੋਈ ਇਸ ਮੀਟਿੰਗ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਜ਼ਾਦੀ ਦਿਵਸ ਸਮਾਗਮ ਨਵੀਂ ਦਾਣਾ ਮੰਡੀ ਮਲੋਟ ਵਿਖੇ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।
ਮਲੋਟ : ਉੱਪ ਮੰਡਲ ਮੈਜਿਸਟ੍ਰੇਟ ਜਸਪਾਲ ਸਿੰਘ ਬਰਾੜ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਮਲੋਟ ਗੁਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਲੋਟ ਵਿਖੇ ਅਜ਼ਾਦੀ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਕੀਤੀ ਗਈ। ਦਫ਼ਤਰ ਮਾਰਕਿਟ ਕਮੇਟੀ ਮਲੋਟ ਵਿਖੇ ਹੋਈ ਇਸ ਮੀਟਿੰਗ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਜ਼ਾਦੀ ਦਿਵਸ ਸਮਾਗਮ ਨਵੀਂ ਦਾਣਾ ਮੰਡੀ ਮਲੋਟ ਵਿਖੇ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਦੱਸਿਆ ਗਿਆ। ਉੱਪ ਮੰਡਲ ਮਲੋਟ ਅਧੀਨ ਆਉਂਦੇ ਸਕੂਲ/ ਕਾਲਜ ਅਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਜਾਂ ਪਰੇਡ ਦਾ ਹਿੱਸਾ ਬਣ ਸਕਦੇ ਹਨ।
ਇਸ ਸੰਬੰਧੀ ਚਾਰ ਅਗਸਤ ਨੂੰ ਸਵੇਰੇ 9 ਵਜੇ ਮਿਮਿਟ ਕਾਲਜ਼ ਮਲੋਟ ਵਿਖੇ ਚੋਣ ਕਮੇਟੀ ਵੱਲੋਂ ਪੇਸ਼ਕਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ ਮਲੋਟ ਇਕਬਾਲ ਸਿੰਘ ਸੰਧੂ, ਨਾਇਬ ਤਹਿਸੀਲਦਾਰ ਲੰਬੀ ਗੁਰਦੀਪ ਸਿੰਘ, ਐੱਸ.ਐਮ.ਓ ਮਲੋਟ ਡਾ. ਸੁਨੀਲ ਬਾਂਸਲ, ਲੈੱਕਚਰਾਰ ਵਰਿੰਦਰ ਬਜਾਜ, ਪ੍ਰੋ. ਹਿਰਦੇਪਾਲ ਸਿੰਘ, ਡਾ. ਅਰਪਨ, ਡਾ. ਸ਼ਕਤੀ ਸਿੰਘ, ਅਮਨਦੀਪ ਸਿੰਘ ਢਿੱਲੋਂ, ਸੰਦੀਪ ਕੁਮਾਰ ਅਤੇ ਬੰਟੀ ਖੁੰਗਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Author : Malout Live