ਆਰ.ਸੇਟੀ ਇੰਸਟੀਚਿਊਟ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਸਕੀਮਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪੱਧਰੀ ਆਰ ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰੀਸ਼ਦ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਉੁਹਨਾਂ ਆਰ.ਸੇਟੀ ਟਰੇਨਿੰਗ ਇੰਸਟੀਚਿਊਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰੁਜ਼ਗਾਰ ਕੋਰਸਾ ਦਾ ਜਾਇਜਾ ਲੈਂਦਿਆਂ ਆਰ.ਸੇਟੀ ਦੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਹੋਣ ਅਤੇ ਹੁਨਰਮੰਦ ਬਨਾਉਣ ਲਈ ਵੱਧ ਤੋਂ ਵੱਧ ਰੁਜ਼ਗਾਰ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪੱਧਰੀ ਆਰ ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰੀਸ਼ਦ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਉੁਹਨਾਂ ਆਰ.ਸੇਟੀ ਟਰੇਨਿੰਗ ਇੰਸਟੀਚਿਊਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰੁਜ਼ਗਾਰ ਕੋਰਸਾ ਦਾ ਜਾਇਜਾ ਲੈਂਦਿਆਂ ਆਰ.ਸੇਟੀ ਦੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਹੋਣ ਅਤੇ ਹੁਨਰਮੰਦ ਬਨਾਉਣ ਲਈ ਵੱਧ ਤੋਂ ਵੱਧ ਰੁਜ਼ਗਾਰ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜੋ ਵੀ ਲੋੜਵੰਦ ਸਿਖਲਾਈ ਪ੍ਰਾਪਤ ਕਰ ਲੈਂਦਾ ਹੈ, ਉਸਨੂੰ ਆਪਣਾ ਖੁਦ ਦਾ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿੱਚ ਸਹਾਇਤਾ ਕੀਤੀ ਜਾਵੇ ਅਤੇ

ਸੰਬੰਧਿਤ ਸਿਖਲਾਈ ਪ੍ਰਾਪਤ ਸਿਖਾਰਥੀਆਂ ਪਾਸੋ ਕਰਜੇ ਨਾਲ ਸੰਬੰਧਿਤ ਦਸਤਾਵੇਜ਼ ਪ੍ਰਾਪਤ ਕਰਕੇ ਬੈਂਕਾਂ ਨੂੰ ਕਰਜਾ ਦੇਣ ਦੀ ਸਿਫਾਰਿਸ਼ ਕੀਤੀ ਜਾਵੇ। ਇਸ ਮੌਕੇ ਆਰ.ਸੇਟੀ (ਸਟੇਟ ਬੈਂਕ ਆਫ ਇੰਡੀਆਂ) ਕੋਟਭਾਈ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵਲੋਂ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਕੋਟਭਾਈ ਵੱਲੋਂ ਬੇਰੁਜ਼ਗਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪਹਿਲੀ ਅਪ੍ਰੈਲ 2024 ਤੋਂ ਦਸੰਬਰ 2024 ਤੱਕ ਆਰ.ਸੇਟੀ ਸੰਸਥਾ ਵੱਲੋਂ ਵੱਖ-ਵੱਖ ਬੈਚਸ ਦੌਰਾਨ 788 ਔਰਤਾਂ ਅਤੇ ਮਰਦਾਂ ਨੂੰ ਆਤਮ ਨਿਰਭਰ ਬਨਾਉਣ ਲਈ ਡੇਅਰੀ ਫਾਰਮਿੰਗ, ਬਿਊਟੀ ਪਾਰਲਰ ਅਚਾਰ ਮੁਰੱਬੇ ਬਨਾਉਣ, ਟੇਲਰਿੰਗ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਸ਼੍ਰੀ ਚਮਨ ਲਾਲ ਐਲ.ਡੀ.ਐਮ, ਸ਼੍ਰੀ ਦਲਜੀਤ ਸਿੰਘ ਪਲੇਸਮੈਂਟ ਅਫ਼ਸਰ ਜਿਲ੍ਹਾ ਰੁਜ਼ਗਾਰ ਦਫ਼ਤਰ ਅਤੇ ਸ਼੍ਰੀ ਅਸ਼ੋਕ ਕੁਮਾਰ ਫੈਕਲਟੀ ਵੀ ਮੌਜੂਦ ਸਨ।

Author : Malout Live