ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਦੇ ਬੀ.ਐਡ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਬੀ.ਐਡ ਸਮੈਸਟਰ ਦੂਜੇ ਦੇ ਨਤੀਜੇ ਦੌਰਾਨ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਥੇੜੀ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਖੁਸ਼ਦੀਪ ਨੇ 85.33% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਦੀ ਮੈਨੇਜਮੈਂਟ ਕਮੇਟੀ ਨੇ ਵੀ ਪ੍ਰੀਖਿਆ ਪਾਸ ਕਰਨ ਵਾਲੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਬੀ.ਐਡ ਸਮੈਸਟਰ ਦੂਜੇ ਦੇ ਨਤੀਜੇ ਦੌਰਾਨ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਥੇੜੀ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਖੁਸ਼ਦੀਪ ਨੇ 85.33% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਕਾਲਜ ਦੀ ਵਿਦਿਆਰਥਣ ਅਮਨਦੀਪ ਪੰਵਾਰ ਨੇ 83.11% ਅੰਕ ਲੈ ਕੇ ਦੂਜਾ ਸਥਾਨ ਅਤੇ ਵਿਦਿਆਰਥਣ ਕਵਿਤਾ ਦੇਵੀ ਨੇ 81.55% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਡਾ. ਗੁਰਵਿੰਦਰ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਅਤੇ ਆਪਣੇ ਮਾਪਿਆਂ ਦੇ ਨਾਲ-ਨਾਲ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ ਅਤੇ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਸੰਭਵ ਹੋਇਆ ਹੈ। ਕਾਲਜ ਦੀ ਮੈਨੇਜਮੈਂਟ ਕਮੇਟੀ ਨੇ ਵੀ ਪ੍ਰੀਖਿਆ ਪਾਸ ਕਰਨ ਵਾਲੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ।
Author : Malout Live



