ਗੁਰੂ ਰਾਮਦਾਸ ਗਰੁੱਪ ਆਫ ਕਾਲਜਿਸ ਮਲੋਟ ਦੇ B.Pharm ਦੇ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਰਾਮਦਾਸ ਗਰੁੱਪ ਆਫ ਕਾਲਜਿਸ ਮਲੋਟ ਦੇ B.Pharm ਦੇ ਤੀਸਰੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਕਾਦਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਤਮ SGPA ਹਾਸਿਲ ਕੀਤੇ। ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਗੁਰੂ ਰਾਮਦਾਸ ਗਰੁੱਪ ਆਫ ਕਾਲਜਿਸ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਰਾਮਦਾਸ ਗਰੁੱਪ ਆਫ ਕਾਲਜਿਸ ਮਲੋਟ ਦੇ B.Pharm ਦੇ ਤੀਸਰੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਕਾਦਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਤਮ SGPA ਹਾਸਿਲ ਕੀਤੇ। ਨਤੀਜਿਆਂ ਵਿੱਚ ਅਨੁਰਾਗ ਕੁਮਾਰ ਨੇ 9.03 SGPA ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਦਾਯਿਨ ਬਿਨ ਅਯੂਬ ਵਾਨੀ ਨੇ 8.93 SGPA ਨਾਲ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਜਸ਼ਨਪ੍ਰੀਤ ਕੌਰ ਨੇ 8.72 SGPA ਨਾਲ ਤੀਸਰਾ ਸਥਾਨ ਹਾਸਿਲ ਕੀਤਾ।
ਇਸ ਸ਼ਾਨਦਾਰ ਨਤੀਜੇ ਤੇ ਚੇਅਰਮੈਨ ਸ. ਮਨਪ੍ਰੀਤ ਸਿੰਘ ਮੱਕੜ, ਵਾਇਸ ਚੇਅਰਮੈਨ ਸ. ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਗੁਰੂ ਰਾਮਦਾਸ ਗਰੁੱਪ ਆਫ ਕਾਲਜਿਸ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦਾ ਹੈ।
Author : Malout Live



