ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਹਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਸਰਕਾਰ ਵੱਲੋਂ ਵਸਨੀਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਉਠਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਸ਼ਿਕਾਇਤ ਨਿਵਾਰਨ ਪ੍ਰੋਗਰਾਮ ਸਮੇਂ-ਸਮੇਂ ਤੇ ਜਿਲ੍ਹੇ ਅਤੇ ਜਿਲ੍ਹੇ ਦੀਆਂ ਸਬ-ਡਿਵੀਜ਼ਨਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਵੱਲੋਂ ਲੋਕਾਂ ਤੱਕ ਪਹੁੰਚ ਕਰ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਸ਼੍ਰੀ ਮਨਜਿੰਦਰ ਸਿੰਘ ਕਾਕਾ ਉੜਾਂਗ, ਸ਼੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਸ਼੍ਰੀ ਗੁਰਭਗਤ ਸਿੰਘ ਬਲਾਕ ਪ੍ਰਧਾਨ, ਸ਼੍ਰੀ ਅਮਰੀਕ ਸਿੰਘ ਮੀਕਾ ਈਨਾ ਖੇੜਾ, ਸ਼੍ਰੀ ਲਾਭ ਸਿੰਘ, ਸ਼੍ਰੀ ਰਣਜੀਤ ਸਿੰਘ ਖੇਰਾ ਨਾਇਬ ਤਹਿਸੀਲਦਾਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Author : Malout Live