ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ, ਸੰਮੇਵਾਲੀ ਪਿੰਡਾਂ ਦੇ ਦੌਰੇ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ, ਸੰਮੇਵਾਲੀ ਪਿੰਡਾਂ ਦੇ ਦੌਰੇ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ। ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ। ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸ਼ਟਿਕ ਅਹਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ। ਪਿੰਡ ਵਿੱਚ ਬੱਸ ਸਰਵਿਸ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ। ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ। ਇਸ ਮੌਕੇ ਸ਼੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਸ਼੍ਰੀ ਗੁਰਭਗਤ ਸਿੰਘ ਬਲਾਕ ਪ੍ਰਧਾਨ, ਸ਼੍ਰੀਮਤੀ ਪਰਮਜੀਤ ਕੌਰ ਹਲਕਾ ਕੋਆਰਡੀਨੇਟਰ (ਇਸਤਰੀ ਵਿੰਗ) ਸ਼੍ਰੀਮਤੀ ਰਮਨਦੀਪ ਕੌਰ ਸਰਪੰਚ ਭੰਗਚੜ੍ਹੀ, ਸ਼੍ਰੀਮਤੀ ਵੀਰਪਾਲ ਕੋਰ ਸਰਪੰਚ ਮੌੜ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਸੰਮੇਵਾਲਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Author : Malout Live