ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਵੱਲੋਂ ਅੱਜ ਕੀਤੀ ਜਾਵੇਗੀ ਮਿਲਣੀ

ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵੱਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਕੈਬੀਨੇਟ ਮੰਤਰੀ ਵਲੋ ਦੱਸਿਆ ਗਿਆ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲੋੜ ਤੇ ਸਾਂਭ-ਸੰਭਾਲ ਅਤੇ ਜ਼ਰੂਰਤਮੰਦ 689 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵੱਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਕੈਬੀਨੇਟ ਮੰਤਰੀ ਵਲੋ ਦੱਸਿਆ ਗਿਆ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲੋੜ ਤੇ ਸਾਂਭ-ਸੰਭਾਲ ਅਤੇ ਜ਼ਰੂਰਤਮੰਦ 689 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਪ੍ਰੋਜੈਕਟ ਜੀਵਨ ਜੋਤ ਤਹਿਤ ਬਾਲ ਭਿੱਖਿਆ ਦੀ ਪ੍ਰਵਿਰਤੀ ਨੂੰ ਰੋਕਣ ਲਈ ਅਤੇ ਬੱਚਿਆ ਦੇ ਸਰਵ ਪੱਖੀ ਵਿਕਾਸ ਲਈ ਮੁਕਤਸਰ ਅਤੇ ਮਲੋਟ ਦੇ ਕੁੱਲ 9 ਬੱਚਿਆਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦੇਣ ਲਈ 1,09,40,000 ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਤਹਿਤ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਹੇਠ ਦਰਸਾਏ ਗਏ ਬੱਚੇ ਲੈ ਸਕਦੇ ਹਨ। ਇਸ ਸਕੀਮ ਤਹਿਤ ਅਜਿਹੇ ਬੱਚੇ ਜਿੰਨ੍ਹਾਂ ਦੀ ਮਾਤਾ ਵਿਧਵਾ ਹੈ ਜਾਂ ਤਲਾਕਸ਼ੁਦਾ ਹੈ ਜਾਂ ਉਸਦੇ ਪਰਿਵਾਰ ਵੱਲੋਂ ਉਸਨੂੰ ਛੱਡ ਦਿੱਤਾ ਗਿਆ ਹੈ, ਅਜਿਹੇ ਬੱਚੇ ਜੋ ਅਨਾਥ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ/ਪਿਤਾ ਜਾਂ ਦੋਨੋਂ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ-ਪਿਤਾ ਲਾ-ਇਲਾਜ ਜਾਂ ਘਾਤਕ ਬਿਮਾਰੀ ਨਾਲ ਪੀੜ੍ਹਿਤ ਹਨ, ਅਜਿਹੇ ਬੱਚੇ ਜਿੰਨ੍ਹਾਂ ਦੇ ਮਾਤਾ-ਪਿਤਾ ਮਾਨਸਿਕ/ ਸਰੀਰਿਕ ਜਾਂ ਆਰਥਿਕ ਤੌਰ ਤੇ ਬੱਚਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਨ, ਅਜਿਹੇ ਬੱਚੇ ਜਿੰਨ੍ਹਾਂ ਨੂੰ ਸੁਰੱਖਿਆ ਅਤੇ ਉਨ੍ਹਾਂ ਵੱਲ ਧਿਆਨ ਦੇਣ ਦੀ ਜਰੂਰਤ ਹੈ ਜਿਵੇਂ ਕਿ ਬੇਘਰ ਬੱਚੇ, ਕੁਦਰਤੀ ਆਫਤ ਦਾ ਸ਼ਿਕਾਰ ਬੱਚੇ, ਬਾਲ ਮਜਦੂਰੀ, ਬਾਲ ਵਿਆਹ, ਐਚ.ਆਈ.ਵੀ/ਏਡਜ ਨਾਲ ਪੀੜਿਤ ਬੱਚੇ, ਦਿਵਾਂਗ ਬੱਚੇ, ਗੁਆਚੇ ਜਾਂ ਘਰੋ ਭੱਜੇ ਬੱਚੇ, ਬਾਲ ਭਿੱਖਿਆ ਕਰਨ ਵਾਲੇ ਜਾਂ ਸੜਕਾਂ ਤੇ ਬਿਨ੍ਹਾਂ ਕਿਸੇ ਸਹਾਰੇ ਤੋਂ ਰਹਿ ਰਹੇ ਬੱਚੇ, ਪ੍ਰਤਾੜਿਤ ਜਾਂ ਸ਼ੋਸ਼ਿਤ ਬੱਚੇ ਜਿਨ੍ਹਾਂ ਨੂੰ ਮੁੜ ਵਸੇਬੇ ਦੀ ਜਰੂਰਤ ਹੈ। ਇਹਨਾਂ ਬੱਚਿਆਂ ਦੀ ਪਰਿਵਾਰਿਕ ਆਮਦਨ ਪੇਂਡੂ ਖੇਤਰਾਂ ਲਈ 72,000/- ਸਲਾਨਾ ਸ਼ਹਿਰੀ ਖੇਤਰਾਂ ਲਈ 96,000/ ਸਲਾਨਾ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿਹਾ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਬੱਚੇ, ਜਿੰਨ੍ਹਾਂ ਦੀ ਉਮਰ 0 ਤੋਂ 18 ਸਾਲ ਦੀ ਹੋਵੇ, ਉਹ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਸਰਵ ਪੱਖੀ ਲੋੜ ਲਈ 4000 ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਇਹਨਾਂ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ।

Author : Malout Live