ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇਂ ਵਾਲੇ ਖੇਤਾਂ ਦਾ ਕੀਤਾ ਗਿਆ ਦੌਰਾ

ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਬਧਾਈ, ਮੌੜ ਅਤੇ ਸ਼੍ਰੀ ਮੁਕਤਸਰ ਸਾਹਿਬ ਦਿਹਾਤੀ ਦੇ ਵੱਖ-ਵੱਖ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਦੌਰਾਨ ਚਿੱਟੀ ਮੱਖੀ ਦਾ ਹਮਲਾ ਈ.ਟੀ.ਐਲ ਤੋਂ ਘੱਟ ਪਾਇਆ ਗਿਆ ਅਤੇ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਬਧਾਈ, ਮੌੜ ਅਤੇ ਸ਼੍ਰੀ ਮੁਕਤਸਰ ਸਾਹਿਬ ਦਿਹਾਤੀ ਦੇ ਵੱਖ-ਵੱਖ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਦੌਰਾਨ ਚਿੱਟੀ ਮੱਖੀ ਦਾ ਹਮਲਾ ਈ.ਟੀ.ਐਲ ਤੋਂ ਘੱਟ ਪਾਇਆ ਗਿਆ ਅਤੇ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।

ਇਸ ਮੌਕੇ ਕਿਸਾਨ ਸ਼੍ਰੀ ਮਨਦੀਪ ਸਿੰਘ ਪਿੰਡ ਬਧਾਈ ਦੇ ਨਰਮੇਂ ਦੇ ਖੇਤ ਦਾ ਸਰਵੇਖਣ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇਂ ਦੀ ਫ਼ਸਲ ਦੀ ਮੌਜੂਦਾ ਹਾਲਤ ਚੰਗੀ ਹੈ ਅਤੇ ਇਸ ਉੱਪਰ ਕਿਸੇ ਵੀ ਕੀਟ ਜਾਂ ਬਿਮਾਰੀ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਦੇਖਣ ਨੂੰ ਮਿਲ ਰਿਹਾ ਹੈ। ਖੇਤੀਬਾੜੀ ਵਿਭਾਗ ਦੀਆਂ ਪੈਸਟਸਰਵੇਲੈਂਸ ਟੀਮਾਂ ਲਗਾਤਾਰ ਨਰਮੇਂ ਦੇ ਖੇਤਾਂ ਦਾ ਨਿਰੀਖਣ ਕਰ ਰਹੀਆਂ ਹਨ ਅਤੇ ਫ਼ਸਲ ਦਾ ਚੰਗਾ ਝਾੜ ਹੋਣ ਦੀ ਉਮੀਦ ਹੈ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਖੇਤਾਂ ਦਾ ਸਮੇਂ-ਸਮੇਂ ਤੇ ਨਿਰੀਖਣ ਕਰਦੇ ਰਹਿਣ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸੰਬੰਧਿਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ ਅਤੇ ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ ਵੀ ਹਾਜ਼ਿਰ ਸਨ।

Author : Malout Live