ਮੁੱਖ ਮੰਤਰੀ ਮਾਵਾਂ ਧੀਆਂ ਸਕੀਮ ਦੇ ਪੂਰੇ 52000 ਰੁਪਏ ਦੇਣ - ਰਾਣਾ ਬਲਜੀਤ ਸਿੰਘ ਖੁੱਡੀਆਂ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੁਆਰਡੀਨੇਟਰ ਰਾਣਾ ਬਲਜੀਤ ਸਿੰਘ ਚਹਿਲ ਖੁੱਡੀਆਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੇ ਆਪਣਾ ਵਾਅਦਾ ਪੂਰਾ ਕਰਨਾ ਹੈ ਤਾਂ ਘੱਟੋ-ਘੱਟ ਆਪਣੀ ਸਰਕਾਰ ਦੇ ਸਮੇਂ ਅਨੁਸਾਰ ਤਾਂ ਪੂਰੇ ਪੈਸੇ ਦਿਓ। ਜੇ ਪੂਰੀ ਬਣਦੀ 52 ਮਹੀਨਿਆਂ ਦੇ 52000 ਰੁਪਏ ਹੋਰ ਨਹੀਂ ਦੇ ਰਹੇ।
ਮਲੋਟ (ਪੰਜਾਬ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੁਆਰਡੀਨੇਟਰ ਰਾਣਾ ਬਲਜੀਤ ਸਿੰਘ ਚਹਿਲ ਖੁੱਡੀਆਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਜੋ ਬਿਆਨ ਦਿੱਤਾ ਗਿਆ ਹੈ ਕਿ ਹਰ ਔਰਤ ਦੇ ਖਾਤੇ ਵਿੱਚ ਤਿੰਨ ਮਹੀਨੇ ਦੀ 3000 ਹਜ਼ਾਰ ਰੁਪਏ ਪੈਨਸ਼ਨ ਛੇਤੀ ਪਾ ਦਿੱਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਸੀਂ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਅਸੀਂ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵਾਂਗੇ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਪਰ ਸਰਕਾਰ ਆਉਣ ਤੋਂ ਪਹਿਲਾਂ ਇਹ ਨਹੀਂ ਸੀ ਕਿਹਾ ਕਿ ਜਦੋਂ ਸਾਡੀ ਸਰਕਾਰ ਜਾਣ ਵਾਲੀ ਹੋਵੇਗੀ ਉਦੋਂ ਸਤਿਕਾਰ ਯੋਜਨਾ ਸ਼ੁਰੂ ਕਰਾਂਗੇ। ਜੇ ਆਪਣਾ ਵਾਅਦਾ ਪੂਰਾ ਕਰਨਾ ਹੈ ਤਾਂ ਘੱਟੋ-ਘੱਟ ਆਪਣੀ ਸਰਕਾਰ ਦੇ ਸਮੇਂ ਅਨੁਸਾਰ ਤਾਂ ਪੂਰੇ ਪੈਸੇ ਦਿਓ। ਜੇ ਪੂਰੀ ਬਣਦੀ 52 ਮਹੀਨਿਆਂ ਦੇ 52000 ਰੁਪਏ ਹੋਰ ਨਹੀਂ ਦੇ ਰਹੇ ਤਾਂ ਮੁੱਖ ਮੰਤਰੀ ਆਪਣਾ ਕੀਤਾ ਵਾਅਦਾ ਪੂਰਾ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ।
ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਦਾ ਬਿਆਨ ਸੀ ਕਿ ਅਪ੍ਰੈਲ ਦੇ ਮਹੀਨੇ ਤੋਂ ਇਹ ਸਕੀਮ ਸ਼ੁਰੂ ਕੀਤੀ ਗਈ ਜਾਵੇਗੀ ਪਰ ਹੁਣ ਕਹਿ ਰਹੇ ਹਨ ਕਿ ਜੁਲਾਈ ਤੋਂ ਸ਼ੁਰੂ ਕੀਤੀ ਗਈ ਹੈ। ਇਹ ਸਰਕਾਰ ਦੇ ਨੁਮਾਇੰਦਿਆਂ ਨੂੰ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਿਨਾਂ ਕੋਈ ਕੰਮ ਨਹੀਂ। ਨਵੀਂਆਂ ਯੂਨੀਵਰਸਿਟੀਆਂ,ਨਵੇਂ ਕਾਲਜ, ਨਵੇਂ ਹਸਪਤਾਲ, ਸਰਕਾਰੀ ਨੌਕਰੀਆਂ, ਕਿਸਾਨਾਂ ਦੀਆਂ ਮੰਗਾਂ ਸਭ ਸਰਕਾਰ ਦੇ ਝੂਠੇ ਵਾਅਦੇ ਨਿਕਲੇ। ਮੁੱਖ ਮੰਤਰੀ ਅਤੇ ਕੇਜਰੀਵਾਲ ਦਾ ਇੱਕ ਹਫ਼ਤੇ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਵਾਲਾ ਬਿਆਨ ਪੰਜਾਬ ਦੀ ਜਨਤਾ ਨਾਲ ਕੋਝਾ ਮਜ਼ਾਕ ਬਣ ਕੇ ਰਹਿ ਗਿਆ। ਅੱਜ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਭਾਵੇਂ ਉਹ ਪੰਜਾਬ ਦੀ ਤਰੱਕੀ ਬਾਰੇ ਹੋਵੇ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਹੋਵੇ। ਬੇਸ਼ੱਕ ਆਮ ਆਦਮੀ ਪਾਰਟੀ ਆਗੂ ਸਮਝਣ ਕਿ ਜਨਤਾ ਸਭ ਕੁਝ ਭੁੱਲ ਜਾਵੇਗੀ ਪਰ ਜਨਤਾ ਚੋਣਾਂ ਦੇ ਸਮੇਂ ਇੱਕ ਇੱਕ ਕੰਮ ਦਾ ਹਿਸਾਬ ਮੰਗੇਗੀ।
Author : Malout Live



