ਸਿਹਤ ਵਿਭਾਗ ਨੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਸੰਬੰਧੀ ਦਫਤਰ ਸਿਵਲ ਸਰਜਨ ਵਿਖੇ ਕਰਵਾਇਆ ਸਮਾਗਮ
ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜਿਲ੍ਹੇ ਤੋਂ ਮਲਟੀਪਰਪਜ਼ ਹੈੱਲਥ ਸੁਪਰਵਾਇਜ਼ਰ (ਫੀਮੇਲ) ਅਤੇ ਮਲਟੀਪਰਪਜ਼ ਹੈੱਲਥ ਵਰਕਰ (ਫੀਮੇਲ) ਨੇ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜਿਲ੍ਹੇ ਤੋਂ ਮਲਟੀਪਰਪਜ਼ ਹੈੱਲਥ ਸੁਪਰਵਾਇਜ਼ਰ (ਫੀਮੇਲ) ਅਤੇ ਮਲਟੀਪਰਪਜ਼ ਹੈੱਲਥ ਵਰਕਰ (ਫੀਮੇਲ) ਨੇ ਭਾਗ ਲਿਆ। ਸਮਾਗਮ ਦੌਰਾਨ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਹਰ ਸਾਲ 7 ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਕੈਂਸਰ ਦੀ ਨਾਮੁਰਾਦ ਬਿਮਾਰੀ ਸੰਬੰਧੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ।
ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਪ੍ਰਤੀ ਵਕਤ ਸਿਰ ਜਾਗਰੂਕ ਹੋ ਕੇ ਹੀ ਇਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਪੂਰਨ ਇਲਾਜ ਕਰਵਾਇਆ ਜਾ ਸਕਦਾ ਹੈ। ਆਮ ਲੋਕਾਂ ਨੂੰ ਇਸ ਬਿਮਾਰੀ ਦੇ ਮੁੱਢਲੇ ਲੱਛਣ ਅਤੇ ਬਚਾਓ ਸੰਬੰਧੀ ਜਾਣਕਾਰੀ ਦੇ ਕੇ ਅਤੇ ਸਰਕਾਰ ਵੱਲੋਂ ਕੈਂਸਰ ਦੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਕੇ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਸਟਾਫ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਿਮਾਰੀ ਸੰਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਿਹਤ ਵਿਭਾਗ ਦਾ ਸਮੂਹ ਸਟਾਫ ਹਾਜ਼ਿਰ ਸੀ।
Author : Malout Live