ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ

ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਨੇ ਜਿਲ੍ਹੇ ਦੇ ਪਿੰਡ ਮਹਾਂਬੱਧਰ ਵਿਖੇ ਮੌਕੇ ਤੇ ਜਾ ਕੇ ਕਿਸਾਨਾਂ ਵੱਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਨੇ ਜਿਲ੍ਹੇ ਦੇ ਪਿੰਡ ਮਹਾਂਬੱਧਰ ਵਿਖੇ ਮੌਕੇ ਤੇ ਜਾ ਕੇ ਕਿਸਾਨਾਂ ਵੱਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਦੂਸਰੇ ਅਧਿਕਾਰੀਆਂ ਵੱਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਤੇ ਮਾੜਾ ਅਸਰ ਨਾ ਪਵੇ।

ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸਤਕਾਰ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਅਤੇ ਸ਼੍ਰੀ ਮੁਕਤਸਰ ਸਾਹਿਬ ਦਿਹਾਤੀ ਵਿਖੇ ਪਰਾਲੀ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਅਤੇ ਕਰਨਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਰਤੋਂ ਕਰਨ ਨਾਲ ਡੀ.ਏ.ਪੀ ਖਾਦ ਤੋਂ ਇਲਾਵਾ ਹੋਰ ਜਰੂਰੀ ਤੱਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ।

Author : Malout Live