ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ
ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਨੀ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਵਰੀਆਂ ਨਾਲ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਨੀ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਵਰੀਆਂ ਨਾਲ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀ ਜਿਲ੍ਹਾ ਪ੍ਰਸਾਸਨ ਵੱਲੋਂ ਅਫ਼ਸਰਾਂ 'ਤੇ ਨਜ਼ਰ ਰੱਖੀ ਜਾਵੇਗੀ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੇਕਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਦੀ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਗੇ ਅਤੇ ਪਰਾਲੀ ਪ੍ਰਬੰਧਾਂ ਦਾ ਜਾਇਜਾ ਲੈਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਗੰਠਾ ਬਣਾਉਣ ਵਿੱਚ ਦਿੱਕਤ ਪੇਸ਼ ਆਉਂਦੀ ਹੈ ਤਾਂ ਬੀਡੀਪੀਓ ਦਫ਼ਤਰ ਮਨਰੇਗਾ ਮਜ਼ਦੂਰ ਨਾਲ ਰਾਬਤਾ ਕਾਇਮ ਕਰਵਾ ਕੇ ਪਰਾਲੀ ਕੱਢਣ ਲਈ ਲੇਥਰ ਦਾ ਪ੍ਰਬੰਧ ਕਰਨਗੇ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਪੱਖੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ।
Author : Malout Live