ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ

ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ, ਨਦੀਨਾਂ ਸੰਬੰਧੀ, ਕਿਸਾਨਾਂ ਨਾਲ ਸੰਬੰਧਿਤ ਦੁਰਘਟਨਾਵਾਂ, ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ, ਮਸ਼ੀਨਾਂ ਦੀ ਵੰਡ, ਮਸ਼ੀਨਾਂ ਦੀ ਰੈੱਡ ਐਂਟਰੀ ਅਤੇ ਵਿਭਾਗ ਨਾਲ ਸੰਬੰਧਿਤ ਕੇਸਾਂ ਬਾਰੇ ਜਾਇਜਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹੋਏ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ, ਨਦੀਨਾਂ ਸੰਬੰਧੀ, ਕਿਸਾਨਾਂ ਨਾਲ ਸੰਬੰਧਿਤ ਦੁਰਘਟਨਾਵਾਂ, ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ, ਮਸ਼ੀਨਾਂ ਦੀ ਵੰਡ, ਮਸ਼ੀਨਾਂ ਦੀ ਰੈੱਡ ਐਂਟਰੀ ਅਤੇ ਵਿਭਾਗ ਨਾਲ ਸੰਬੰਧਿਤ ਕੇਸਾਂ ਬਾਰੇ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਐਨ.ਕੋਰਡ ਕਮੇਟੀ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਬੁਰੀ ਅਲਾਮਤ ਤੋਂ ਲੋਕਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਸੰਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਖੇਡ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਨਸ਼ਿਆਂ ਵੱਲ ਨਾ ਜਾਵੇ। ਇਸ ਮੌਕੇ ਉਨ੍ਹਾਂ ‘ਹਿੱਟ ਐਂਡ ਰਨ ਕਲੇਮ ਸੈਂਟਲਮੈਂਟ’ ਕੇਸ ਵਿੱਚ ਸੜਕ ਹਾਦਸੇ ਵਿੱਚ ਲੱਗੀਆਂ ਸੱਟਾਂ ਜਾਂ ਹੋਰ ਜਾਨੀ ਮਾਲੀ ਨੁਕਸਾਨ ਲਈ ਬੀਮਾ ਕੰਪਨੀ ਤੋਂ ਮੁਆਵਜੇ ਸੰਬੰਧੀ ਵਿਚਾਰ ਚਰਚਾ ਵੀ ਕੀਤੀ ਗਈ, ਤਾਂ ਜੋ ਪੀੜ੍ਹਿਤ ਵਿਅਕਤੀ ਨੂੰ ਬਣਦੀ ਰਾਸ਼ੀ ਜਾਂ ਹੋਰ ਲਾਭ ਪ੍ਰਾਪਤ ਹੋ ਸਕਣ। ਉਨ੍ਹਾਂ ‘ਬੇਟੀ ਬਚਾਓ ਬੇਟੀ ਪੜਾਓ ਸਕੀਮ’ ਅਧੀਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਪੋਸ਼ਣ ਅਭਿਆਨ, ਆਂਗਣਵਾੜੀ ਸੈਂਟਰਾਂ ਦੇ ਕੰਮ ਸੰਬੰਧੀ, ਸਟਾਫ਼ ਦੀ ਭਰਤੀ ਸੰਬੰਧੀ, ਪੈਨਸ਼ਨ ਕੇਸਾਂ ਸੰਬੰਧੀ, ਸ਼ਗਨ ਸਕੀਮ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਨਾਲ ਸੰਬੰਧਿਤ ਸਕੀਮਾਂ ਬਾਰੇ ਵੀ ਜਾਇਜਾ ਵੀ ਲਿਆ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ।

Author : Malout Live