ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ (ਇੰਨ-ਸੀਟੂ ਕਰਕੇ) ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਮੌਕੇ ‘ਤੇ ਹੀ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ (ਇੰਨ-ਸੀਟੂ ਕਰਕੇ) ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਮੌਕੇ ‘ਤੇ ਹੀ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ।

ਇਸ ਮੌਕੇ ਉਨ੍ਹਾ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵਿਕਸਿਤ ਤਕਨੀਕਾਂ/ਮਸ਼ੀਨਾਂ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਮਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕਰਨ, ਤਾਂ ਜੋ ਆਸ ਪਾਸ ਦੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਸ਼੍ਰੀ ਜੋਬਨਦੀਪ ਸਿੰਘ, ਕਲੱਸਟਰ ਕੋਆਰਡੀਨੇਟਰ-ਕਮ-ਸਰਕਲ ਇੰਚਾਰਜ਼ (ਲੁਬਾਣਿਆਵਾਲੀ), ਸ਼੍ਰੀ ਰਾਜੇਂਦਰ ਕੁਮਾਰ, ਏ.ਏ.ਈ (ਸੰਦ), ਸ਼੍ਰੀ ਮੁਹੱਮਦ ਬਿਲਾਲ, ਡੀ.ਡੀ.ਐਫ, ਸ਼੍ਰੀ ਅਰਿੰਦਰਪਾਲ ਸਿੰਘ, ਕਲੱਸਟਰ ਕੋਆਰਡੀਨੇਟਰ-ਕਮ-ਸਰਕਲ ਇੰਚਾਰਜ਼ (ਬਰੀਵਾਲਾ) ਤੋਂ ਇਲਾਵਾ ਕਿਸਾਨ ਹਾਜ਼ਿਰ ਸਨ।

Author : Malout Live