ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਅਗੇਤਰਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵੱਲੋਂ ਸਬ-ਡਿਵੀਜ਼ਨ ਗਿੱਦੜਬਾਹਾ ਦੇ ਪਿੰਡ ਭਲਾਈਆਣਾ, ਕੋਟਲੀ ਅਬਲੂ ਅਤੇ ਮੱਲਣ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਦਾ ਆਧੁਨਿਕ ਢੰਗ ਨਾਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੇ 50 ਪ੍ਰਤੀਸ਼ਤ ਤੋਂ ਵੱਧ ਕੇਸ ਘਟੇ ਹਨ ਅਤੇ ਇਸ ਸਾਲ ਵੀ ਇਨ੍ਹਾਂ ਪਿੰਡਾਂ ਵਿੱਚ ਜ਼ੀਰੋ ਬਰਨਿੰਗ ਤੇ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ, ਇਸ ਮੌਕੇ ਮੌਜੂਦ ਕਿਸਾਨਾਂ ਵੱਲੋਂ ਆਪਣੀ ਸਹਿਮਤੀ ਪ੍ਰਗਟਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਇਸ ਦੌਰੇ ਦੌਰਾਨ ਉਨ੍ਹਾਂ ਬੇਲਰ ਮਾਲਕ ਅਤੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਪਰਾਲੀ ਖਰੀਦਣ ਵਾਲੀ ਇੰਡਸਟਰੀਜ਼ ਦੇ ਮਾਲਕਾਂ, ਬੇਲਰ ਮਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ।

Author : Malout Live