ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਸੁੱਖ ਹਸਪਤਾਲ, ਮਲੋਟ ਰੋਡ ਵਿਖੇ ਚੱਲ ਰਹੇ ਨਸ਼ਾ ਛਡਾਓ ਕੇਂਦਰਾਂ ਦਾ ਕੀਤਾ ਗਿਆ ਦੌਰਾ

ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜੋ ਵਿਅਕਤੀ ਇਸ ਬੁਰੀ ਅਲਾਮਤ ਵਿੱਚ ਫਸ ਚੁੱਕੇ ਹਨ ਉਨ੍ਹਾਂ ਦੇ ਨਸ਼ੇ ਨੂੰ ਛਡਾਉਣ ਲਈ ਨਸ਼ਾ ਛਡਾਓ ਕੇਂਦਰਾਂ ਵੱਲੋਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਸੁੱਖ ਹਸਪਤਾਲ, ਮਲੋਟ ਰੋਡ ਵਿਖੇ ਚੱਲ ਰਹੇ ਨਸ਼ਾ ਛਡਾਓ ਕੇਂਦਰਾਂ ਦਾ ਦੌਰਾ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜੋ ਵਿਅਕਤੀ ਇਸ ਬੁਰੀ ਅਲਾਮਤ ਵਿੱਚ ਫਸ ਚੁੱਕੇ ਹਨ ਉਨ੍ਹਾਂ ਦੇ ਨਸ਼ੇ ਨੂੰ ਛਡਾਉਣ ਲਈ ਨਸ਼ਾ ਛਡਾਓ ਕੇਂਦਰਾਂ ਵੱਲੋਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਸੁੱਖ ਹਸਪਤਾਲ, ਮਲੋਟ ਰੋਡ ਵਿਖੇ ਚੱਲ ਰਹੇ ਨਸ਼ਾ ਛਡਾਓ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਕਤ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਹੱਈਆਂ ਕਰਵਾਈਆਂ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਦਵਾਈਆਂ, ਕਾਉਂਸਲਿੰਗ, ਟੈਸਟਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ ਅਤੇ ਹਸਪਤਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ। ਹਸਪਤਾਲ ਵਿੱਚ ਹਾਜ਼ਿਰ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਹਸਪਤਾਲਾਂ ਦੇ ਸਮੂਹ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਨੂੰ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਹਿਸਟਰੀ, ਨਸ਼ਾ ਛੱਡਣ ਲਈ ਦਵਾਈ ਦੀ ਡੋਜ਼, ਕਿਸ ਉਮਰ ਵਰਗ ਦੇ ਲੋਕ ਜਿਆਦਾ ਨਸ਼ੇ ਕਰਦੇ ਹਨ, ਮਰੀਜ ਨੂੰ ਦਾਖ਼ਿਲ ਕਰਨ ਤੋਂ ਲੈ ਕੇ ਡਿਸਚਾਰਜ ਕਰਨ ਤੱਕ ਆਦਿ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਮਰੀਜਾਂ ਨੂੰ ਸੰਭਾਲਣ ਦੌਰਾਨ ਜੋ ਸਮੱਸਿਆਵਾਂ ਆ ਰਹੀਆਂ ਉਨ੍ਹਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਨੂੰ ਠੱਲ੍ਹ ਪਾਉਣ ਲਈ ਸਾਡਾ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਐੱਸ.ਐਮ.ਓ ਲੰਬੀ ਡਾ. ਪਵਨ ਮਿੱਤਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਕੀਰਤਨ ਸਿੰਘ, ਡਾ. ਮਨੋਜ ਗੋਇਲ, ਡਾ. ਸੋਲੰਕੀ ਜੀਤਨ ਨਰਸੀ ਤੋਂ ਇਲਾਵਾ ਸਮੂਹ ਹਸਪਤਾਲਾਂ ਦੇ ਸਟਾਫ਼ ਮੈਂਬਰ ਹਾਜ਼ਿਰ ਸਨ।

Author : Malout Live