ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਖਾਸ ਅਪੀਲ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।
Author : Malout Live



