ਡਿਪਟੀ ਕਮਿਸ਼ਨਰ ਵੱਲੋਂ ਰੱਬੀ ਸੀਜ਼ਨ ਦੀ ਫ਼ਸਲ ਦੀ ਖਰੀਦ ਲਈ ਅਗੇਤੇ ਪ੍ਰਬੰਧਾਂ ਸੰਬੰਧੀ ਮੀਟਿੰਗ ਦਾ ਆਯੋਜਨ
ਸਾਲ 2025-26 ਰੱਬੀ ਸੀਜ਼ਨ ਦੀਆਂ ਫ਼ਸਲਾਂ ਦੇ ਅਗੇਤੇ ਖਰੀਦ ਪ੍ਰਬੰਧਾਂ ਸੰਬੰਧੀ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਲਈ ਸਾਫ਼ ਪਾਣੀ, ਬਾਰਦਾਨਾ, ਲਿਫਟਿੰਗ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਮਲੋਟ( ਸ਼੍ਰੀ ਮੁਕਤਸਰ ਸਾਹਿਬ) : ਸਾਲ 2025-26 ਰੱਬੀ ਸੀਜ਼ਨ ਦੀਆਂ ਫ਼ਸਲਾਂ ਦੇ ਅਗੇਤੇ ਖਰੀਦ ਪ੍ਰਬੰਧਾਂ ਸੰਬੰਧੀ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਲਈ ਸਾਫ਼ ਪਾਣੀ, ਬਾਰਦਾਨਾ, ਲਿਫਟਿੰਗ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਆਮਦ ਹੋਣ ’ਤੇ ਜ਼ਿਆਦਾ ਟ੍ਰੈਫ਼ਿਕ ਦੀ ਸੰਭਾਵਨਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤ ਪੇਸ਼ ਨਾ ਆਵੇ ਇਸ ਲਈ ਮੰਡੀਆਂ ਦੇ ਗੇਟਾਂ ’ਤੇ ਚੌਕਸੀ ਰੱਖੀ ਜਾਵੇ ਅਤੇ ਟ੍ਰੈਫ਼ਿਕ ਦੇ ਬਦਲਵੇ ਰੂਟ ਪਲਾਨ ਜਾਰੀ ਕੀਤੇ ਜਾਣ।
ਇਸ ਮੌਕੇ ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਫ਼ਸਲ ਦੀ ਆਮਦ ’ਤੇ ਫ਼ਸਲ ਦੀ ਨਮੀਂ ਨੂੰ ਸਹੀ ਢੰਗ ਨਾਲ ਚੈੱਕ ਕੀਤਾ ਜਾਵੇ। ਫ਼ਸਲ ਦੀ ਸਟੋਰੇਜ ਲਈ ਗੁਦਾਮਾਂ ਜਾਂ ਹੋਰ ਥਾਵਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਫ਼ੂਡ ਸਪਲਾਈ ਕੰਟਰੋਲਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੱਬੀ ਸੀਜ਼ਨ ਦੀ ਫ਼ਸਲ ਦੀ ਖਰੀਦ ਲਈ ਕੁੱਲ 121 ਮੰਡੀਆਂ ਹਨ ਅਤੇ ਜੇਕਰ ਫ਼ਸਲ ਦੀ ਆਮਦ ਵਿੱਚ ਵਾਧਾ ਹੁੰਦਾ ਤਾਂ ਮੌਕੇ ’ਤੇ ਹੋਰ ਮੰਡੀਆਂ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਦਾਨੇ ਵਿੱਚ 20,000 ਗੱਠਾਂ ਵਿਭਾਗ ਕੋਲ ਪਹੁੰਚ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਵੀ ਜਲਦ ਹੀ ਪਹੁੰਚ ਜਾਣਗੀਆਂ। ਕਣਕ ਦੇ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀਂ ਪੇਸ਼ ਨਹੀਂ ਆਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਿਰ ਸਨ।
Author : Malout Live