ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਇਜ਼ਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਇਜ਼ਾ ਲਿਆ। ਉਹਨਾਂ ਜਿਲ੍ਹੇ ਦੇ ਖਰੀਦ ਏਜੰਸੀਆਂ ਨਾਲ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਝੋਨੇ ਦੇ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ-ਸੁਥਰਾ ਝੋਨਾ ਲੈ ਕੇ ਆਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਹੀ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤਾ ਜਾ ਰਿਹਾ ਹੈ ਅਤੇ ਘੱਟ ਨਮੀ ਵਾਲਾ ਝੋਨਾ ਲਿਆਉਣ ਵਾਲੇ ਕਿਸਾਨਾਂ ਦਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 2125 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟਿਆਂ ਦੇ ਵਿੱਚ-ਵਿੱਚ ਕੀਤੀ ਜਾ ਰਹੀ ਹੈ। ਇਸ ਮੌਕੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 504 ਮੀਟਰਕ ਟਨ, ਮਾਰਕਫੈਡ ਵੱਲੋਂ 622 ਮੀਟਰਕ ਟਨ, ਪਨਸਪ ਵੱਲੋਂ 454 ਮੀਟਰਕ ਟਨ, ਵੇਅਰ ਹਾਊਸ ਵੱਲੋਂ 545 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ।

Author : Malout Live