ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ

ਜਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈੇ। ਡਿਪਟੀ ਕਮਿਸ਼ਨਰ ਨੇ ਸਮੂਹ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਇਸ ਸੰਬੰਧੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਵਿਖੇ ਭੇਜੀ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈੇ। ਮਗਨਰੇਗਾ ਸਕੀਮ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਇਸ ਸੰਬੰਧੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਵਿਖੇ ਭੇਜੀ ਜਾਵੇ। ਇਸ ਤੋਂ ਇਲਾਵਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕ, ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿਖੇ ਪੰਜ-ਪੰਜ ਪਿੰਡਾਂ ਨੂੰ ਮਾਡਲ ਪਿੰਡ ਬਨਾਉਣ ਲਈ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਵਧੀਕ ਡਿਪਟੀ ਕਮਿਸ਼ਨਰ(ਆਰ.ਡੀ)-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ), ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਗਨਰੇਗਾ ਐਕਟ ਲਾਗੂ ਕੀਤਾ ਗਿਆ ਹੈ। ਮਗਨਰੇਗਾ ਸਕੀਮ ਅਧੀਨ ਗਰੀਬ ਤੋਂ ਗਰੀਬ ਪਰਿਵਾਰ ਤੱਕ ਲਾਭ ਪਹੁੰਚਣਾ ਹੈ।

ਮਗਨਰੇਗਾ ਸਕੀਮ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਨ ਲਈ ਅਤੇ ਹਰ ਵੱਧ ਪੇਂਡੂ ਪਰਿਵਾਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਪ੍ਰਦਾਨ ਕਰਨ ਲਈ ਇਸ ਸਕੀਮ ਅਧੀਨ ਹਰ ਗ੍ਰਾਮ ਪੰਚਾਇਤ ਪੱਧਰ ਤੇ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਨੂੰ ਰੋਜ਼ਗਾਰ ਦਿਵਸ ਆਯੋਜਨ ਕੀਤਾ ਗਿਆ ਹੈ। ਜਿਸ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਕੀਮ ਤੋਂ ਹੋਣ ਵਾਲੇ ਲਾਭਾਂ ਪ੍ਰਤੀ ਜਾਣੂ ਕਰਵਾਉਣਾ ਹੈ। ਮਗਨਰੇਗਾ ਸਕੀਮ ਅਧੀਨ ਵਿੱਤੀ ਸਾਲ 2024-2025 ਲਈ ਕੁੱਲ ਟਾਰਗੇਟ 162.69 ਕਰੋੜ ਰੁਪਏ ਦਿੱਤੇ ਗਏ ਹਨ। ਇਸ ਵਿੱਤੀ ਸਾਲ ਵਿੱਚ ਸਾਂਝਾ ਜਲ ਤਲਾਬ/ਅੰਮ੍ਰਿਤ ਸਰੋਵਰ, ਮੌਡਰਨ ਸੱਥ, ਕਿਚਨ ਗਾਰਡ, ਪਲੇ ਗਰਾਊਂਡ, ਪਾਰਕ, ਵਾਲ ਬਾਊਂਡਰੀ (ਸਕੂਲ) ਪੌਦੇ, ਛੱਪੜਾਂ ਦੀ ਸਫਾਈ, ਲਾਇਬ੍ਰੇਰੀ ਅਤੇ ਨਹਿਰਾਂ ਦੀ ਸਫਾਈ ਆਦਿ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਵੀ ਲਗਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਹਰੇਕ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ। ਪਿੰਡਾਂ ਦੇ ਛੱਪੜਾਂ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਵਾ ਕੇ ਪੌਦੇ ਲਗਾਏ ਜਾਣ ਲਈ ਕਿਹਾ ਗਿਆ, ਜਿਸ ਨਾਲ ਵਾਤਾਵਰਣ ਵਿੱਚ ਸੁਧਾਰ ਆ ਸਕੇ। ਮੀਟਿੰਗ ਵਿੱਚ ਜਿਲ੍ਹਾ ਨੋਡਲ ਅਫ਼ਸਰ (ਮਗਨਰੇਗਾ ), ਪੰਚਾਇਤ ਸਕੱਤਰ ਅਤੇ ਗ੍ਰਾਮ ਰੋਜ਼ਗਾਰ ਸਹਾਇਕ ਸ਼ਾਮਿਲ ਸਨ।

Author : Malout Live