ਡਿਪਟੀ ਕਮਿਸ਼ਨਰ ਨੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ਼ਹਿਰ ਵਾਸੀਆਂ ਨੂੰ ਸੀਵਰੇਜ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ਼੍ਰੀ ਰਜਨੀਸ਼ ਕੁਮਾਰ, ਐੱਸ.ਡੀ.ਓ ਪਬਲਿਕ ਹੈੱਲਥ ਸ਼੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼ਹਿਰ ਵਾਸੀਆਂ ਨੂੰ ਸੀਵਰੇਜ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ਼੍ਰੀ ਰਜਨੀਸ਼ ਕੁਮਾਰ, ਐੱਸ.ਡੀ.ਓ ਪਬਲਿਕ ਹੈੱਲਥ ਸ਼੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਹੈੱਲਥ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਕਿ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਕਿਉਂ ਆ ਰਹੀ ਹੈ ਅਤੇ
ਇਸ ਸਮੱਸਿਆ ਨੂੰ ਹੱਲ ਕਰਨ ਲਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੀ ਕੁੱਝ ਕੀਤਾ ਜਾ ਸਕਦਾ ਹੈ ਅਤੇ ਇਸ ਪ੍ਰਾਜੈਕਟ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇ। ਇਸ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦੇ ਹੋਏ ਜੇ.ਈ ਸ਼੍ਰੀ ਹਰਿਰਾਏ ਸਿੰਘ ਨੇ ਦੱਸਿਆ ਕਿ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਵਿੱਚ 8.7 ਐਮ.ਐਲ.ਡੀ ਸਮੱਰਥਾ ਅਤੇ 3 ਐਮ.ਐਲ.ਡੀ ਸਮੱਰਥਾ ਵਾਲੇ ਦੋ ਐੱਸ.ਟੀ.ਪੀ ਨੂੰ ਰਿਪੇਅਰ ਕੀਤਾ ਜਾਣਾ ਹੈ ਅਤੇ ਇੱਕ 5 ਐਮ.ਐਲ.ਡੀ ਸਮੱਰਥਾ ਦਾ ਐੱਸ.ਟੀ.ਪੀ ਜਲਦ ਹੀ ਨਵਾਂ ਬਣਾਇਆ ਜਾਣਾ ਹੈ। ਸੋਧਿਆ ਹੋਇਆ ਪਾਣੀ ਵਾਪਿਸ ਪਬਲਿਕ ਹੈੱਲਥ ਨੂੰ ਭੇਜਿਆ ਜਾਵੇਗਾ ਅਤੇ ਅੱਗੇ ਸੰਬੰਧਿਤ ਵਿਭਾਗ ਕਿਸਾਨਾਂ ਨੂੰ ਜ਼ਮੀਨ ਦੀ ਸਿੰਚਾਈ ਹਿੱਤ ਦੇਣ ਲਈ ਭੂਮੀ ਰੱਖਿਆ ਵਿਭਾਗ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ ਜਾਂ ਕਿਸੇ ਹੋਰ ਜ਼ਰੂਰਤ ਲਈ ਵਰਤਿਆ ਜਾਵੇਗਾ। ਇਸ ਮੌਕੇ ਸੀਵਰੇਜ਼ ਬੋਰਡ ਦੇ ਉਪ ਮੰਡਲ ਇੰਜੀਨੀਅਰ ਵਿਸ਼ਵਜੀਤ ਸਿੰਘ, ਇੰਜੀਨੀਅਰ ਰਾਕੇਸ਼ ਮੋਹਨ ਮੱਕੜ ਅਤੇ ਗਗਨ ਬਜਾਜ ਮੌਜੂਦ ਸਨ।
Author : Malout Live