ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਵਿੱਚ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦਿੱਤੀ। ਇਸ ਦੌਰਾਨ ਡਿਪਟੀ ਕਮਿ਼ਸਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦਿੱਤੀ। ਇਸ ਦੌਰਾਨ ਡਿਪਟੀ ਕਮਿ਼ਸਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਲਈ ਪੂਰੀ ਤਰ੍ਹਾਂ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ ਸੁਥਰਾ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਸੁੱਕਾ ਝੋਨੇ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਫਸਲ ਵੇਚਣ ਲਈ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ, ਜਿਲ੍ਹਾ ਮੰਡੀ ਅਫਸਰ ਅਜੈ ਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਬਲਕਾਰ ਸਿੰਘ ਮੌਜੂਦ ਸਨ।

Author : Malout Live