ਜਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਸਖਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਸਖਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਇਸ ਤੋਂ ਇਲਾਵਾ ਚੋਣ ਉਮੀਦਵਾਰਾਂ ਦੇ ਸੁਰੱਖਿਆ ਲਈ ਤਾਇਨਾਤ ਕਰਮਚਾਰੀਆਂ ਅਤੇ ਐਸ.ਪੀ.ਓਜ਼ ਵੀ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 15 ਅਕਤੂਬਰ 2024 ਤੱਕ ਪੰਚਾਇਤੀ ਚੋਣ ਪ੍ਰਕਿਰਿਆ ਸਮਾਪਤ ਹੋਣ ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Author : Malout Live