ਜਿਲ੍ਹਾ ਮੈਜਿਸਟ੍ਰੇਟ ਨੇ ਗਿਣਤੀ ਕੇਂਦਰ ਦੇ 200 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਲਗਾਈ ਪਾਬੰਦੀ
ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ 23 ਨਵੰਬਰ 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਗਿਣਤੀ ਕੇਂਦਰ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 23 ਨਵੰਬਰ 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਗਿਣਤੀ ਕੇਂਦਰ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਗਿਣਤੀ ਵਾਲੇ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦੇ ਅੰਦਰ ਮੋਬਾਇਲ ਫੋਨ ਲਿਜਾਣ, ਰੱਖਣ ਅਤੇ ਵਰਤੋਂ ਕਰਨ ਤੇ ਸਰਕਾਰੀ ਤੌਰ ਤੇ ਚੋਣ ਨਤੀਜਿਆਂ ਦੇ ਐਲਾਨ ਹੋਣ ਤੱਕ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 23 ਨਵੰਬਰ 2024 ਤੱਕ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live