ਜਿਲ੍ਹਾ ਮੈਜਿਸਟ੍ਰੇਟ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀਆਂ ਸੀਮਾਵਾਂ ਅੰਦਰ ਚੋਣਾਂ ਦੇ ਮੱਦੇਨਜ਼ਰ ਡਰਾਈ ਡੇ ਕੀਤਾ ਘੋਸ਼ਿਤ
ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਦੀਆਂ ਸੀਮਾਵਾਂ ਅੰਦਰ 18 ਨਵੰਬਰ 2024 ਨੂੰ ਸ਼ਾਮ 06:00 ਵਜੇ ਤੋਂ 20 ਨਵੰਬਰ 2024 ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਅਤੇ 23 ਨਵੰਬਰ 2024 ਨੂੰ ਗਿਣਤੀ ਪ੍ਰਕਿਰਿਆ ਖਤਮ ਹੋਣ ਤੱਕ “ਡਰਾਈ ਡੇ” ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਦੀਆਂ ਸੀਮਾਵਾਂ ਅੰਦਰ 18 ਨਵੰਬਰ 2024 ਨੂੰ ਸ਼ਾਮ 06:00 ਵਜੇ ਤੋਂ 20 ਨਵੰਬਰ 2024 ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਅਤੇ 23 ਨਵੰਬਰ 2024 ਨੂੰ ਗਿਣਤੀ ਪ੍ਰਕਿਰਿਆ ਖਤਮ ਹੋਣ ਤੱਕ “ਡਰਾਈ ਡੇ” ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਇਹਨਾਂ ਦਿਨ੍ਹਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ ‘ਤੇ ਰੋਕ ਹੋਵੇਗੀ।
ਇਹ ਹੁਕਮ ਹੋਟਲਾਂ, ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ‘ਤੇ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ। ਜਿਲ੍ਹਾ ਮੈਜਿਸਟ੍ਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਦੇ ਅੰਦਰ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਚੋਣ ਡਿਊਟੀ ‘ਤੇ ਤਾਇਨਾਤ ਔਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ, ਪੋਲਿੰਗ ਸਟਾਫ, ਬੀ.ਐਲ.ਓ, ਸੈਕਟਰ ਅਫ਼ਸਰ ਅਤੇ ਚੋਣਾਂ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live