ਜਿਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ ਲਗਾਈ ਰੋਕ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ ਰੋਕ। ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਜਾਂ ਹਾਰਵੈਸਟਰ ਤੇ ਰੋਕ ਲਗਾਈ ਹੈ, ਜੋ ਪੁਰਾਣੀਆਂ ਹੋ ਚੁੱਕੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ,
ਜਿੰਨ੍ਹਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋ ਕਾਫੀ ਵੱਧ ਜਾਂਦੀ ਹੈ। ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐੱਸ.ਐੱਮ.ਐੱਸ ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 30 ਨਵੰਬਰ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
Author : Malout Live