ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ  21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀਆਂ/ਐੱਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕਰ ਨਹੀਂ ਜਾ ਸਕਣਗੇ। ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author : Malout Live