ਸਮਾਜ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀਆਂ ਜਾ ਰਹੀਆਂ ਹਨ ਲੋੜੀਂਦੀਆਂ ਗਤੀਵਿਧੀਆਂ

ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰਾ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਗੋਇਲ ਓਵਰਸੀਜ਼ ਵੀਜ਼ਾ ਕੰਸਲਟੈਂਟ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਵਿਕਾਸ ਗੋਇਲ ਅਤੇ ਗੋਰਵ ਗੋਇਲ ਵੱਲੋਂ ਘਰ-ਘਰ ਜਾ ਕੇ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਟੀਮ ਦੇ ਮੈਂਬਰਾਂ ਨੂੰ ਪ੍ਰਿੰਟਿਡ ਡੇਂਗੂ ਜਾਗਰੂਕਤਾ ਟੀ-ਸ਼ਰਟਾਂ ਦਿੱਤੀਆਂ ਗਈਆਂ। ਇਸ ਸੰਬੰਧ ਵਿੱਚ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਸ ਸਟੈਂਡ, ਪ੍ਰਾਇਵੇਟ ਸਕੂਲਾਂ, ਬਠਿੰਡਾ ਰੋਡ, ਕੋਟਕਪੂਰਾ ਰੋਡ, ਮਲੋਟ ਰੋਡ ਅਤੇ ਜਨਤਕ ਥਾਵਾਂ ਵਿੱਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਰੋਜ਼ਾਨਾ ਘਰ-ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿੱਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਵਿਕਾਸ ਗੋਇਲ, ਗੌਰਵ ਗੋਇਲ, ਸਿਹਤ ਵਰਕਰ ਹਰਦੀਪ ਸਿੰਘ, ਗਗਨਦੀਪ ਸਿੰਘ, ਬੂਟਾ ਸਿੰਘ, ਅਮ੍ਰਿੰਤਪਾਲ ਸਿੰਘ, ਵਕੀਲ ਸਿੰਘ ਅਤੇ ਸੇਂਟ ਸਹਾਰਾ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ ਮੌਜੂਦ ਸਨ।

Author : Malout Live