ਡੀ.ਏ.ਵੀ ਕਾਲਜ, ਮਲੋਟ ਵਿਖੇ ਸੱਤ ਰੋਜਾ ਐਨ.ਐੱਸ.ਐੱਸ ਕੈਂਪ ਦੇ ਸਮਾਪਤੀ ਸਮਾਰੋਹ ਦੇ ਨਾਲ ਲੋਹੜੀ ਦਾ ਤਿਉਹਾਰ ਵੀ ਮਨਾਇਆ ਗਿਆ
ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਚਲ ਰਹੇ ਸੱਤ ਰੋਜਾ ਐਨ.ਐੱਸ.ਐੱਸ ਕੈਂਪ ਦਾ 13.01.2025 ਨੂੰ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਚਲ ਰਹੇ ਸੱਤ ਰੋਜਾ ਐਨ.ਐੱਸ.ਐੱਸ ਕੈਂਪ ਦਾ 13.01.2025 ਨੂੰ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼੍ਰੀ ਰਾਜ ਰੱਸੇਵੱਟ, ਭਾਰਤ ਵਿਕਾਸ ਪਰਿਸ਼ਦ, ਪੰਜਾਬ ਦੇ ਰਿਜ਼ਨਲ ਸੈਕਰੇਟਰੀ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸ਼ਬਦ ਗਾਨ, ਲਕਸ਼ੇ ਗਾਨ ਅਤੇ ਡੀ.ਏ.ਵੀ ਗਾਨ ਨਾਲ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ। ਇਸ ਦਿਨ ਵਲੰਟੀਅਰਜ਼ ਵਲੋਂ ਗੀਤ ਸੰਗੀਤ ਅਤੇ ਕੈਂਪ ਸੰਬੰਧੀ ਆਪਣੇ ਅਨੁਭਵ ਸਾਰਿਆਂ ਨਾਲ ਸਾਂਝੇ ਕੀਤੇ।
ਮੁੱਖ ਮਹਿਮਾਨ ਸ਼੍ਰੀ ਰਾਜ ਰੱਸੇਵੱਟ ਨੇ ਆਪਣੇ ਭਾਸ਼ਣ ਵਿੱਚ ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਆ। ਮੁੱਖ ਮਹਿਮਾਨ ਦੇ ਨਾਲ ਭਾਰਤ ਵਿਕਾਸ ਪਰਿਸ਼ਦ, ਮਲੋਟ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਮਦਾਨ, ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਧਰਮਪਾਲ ਗੁੰਬਰ, ਰੋਜ਼ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜਿੰਦਰ ਨਾਗਪਾਲ ਅਤੇ ਸੁਨੀਤਾ ਪਪਨੇਜਾ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਬਾਅਦ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਮੁਕਤਾ ਮੁਟਨੇਜਾ ਅਤੇ ਸਹਿ-ਇੰਚਾਰਜ ਮੈਡਮ ਰਿੰਪੂ ਦੇ ਸਹਿਯੋਗ ਨਾਲ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਇਸ ਤਿਉਹਾਰ ਦਾ ਆਗਾਜ਼ ਕਾਲਜ ਦੇ ਪ੍ਰਿੰਸੀਪਲ ਵੱਲੋਂ ਲੋਹੜੀ ਬਾਲਣ ਦੀ ਰਸਮ ਅਦਾ ਕਰਕੇ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਵਲੋਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਾਲਜ ਦੀ ਤਰੱਕੀ ਦੀ ਕਾਮਨਾ ਕੀਤੀ ਗਈ। ਸਾਰਿਆਂ ਨੇ ਇਸ ਤਿਉਹਾਰ ਦਾ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਸ਼੍ਰੀ ਸੁਦੇਸ਼ ਗਰੋਵਰ, ਸ਼੍ਰੀ ਦੀਪਕ ਅੱਗਰਵਾਲ, ਮੈਡਮ ਭੁਪਿੰਦਰ ਕੌਰ ਸਹਿਤ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।
Author : Malout Live