ਮਲੋਟ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਮਲੋਟ ਦੇ ਗੁਰਦੁਆਰਾ ਸਿੰਘ ਸਭਾ ਦੀ ਸਰਬ ਸਾਂਝੀ ਸੇਵਾ ਸੁਸਾਇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਸਰਬ ਸਾਂਝੀ ਰਾਗੀ ਸਭਾ ਪ੍ਰਧਾਨ ਭਾਈ ਸਤਨਾਮ ਸਿਘ ਮਲੋਟ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।

ਮਲੋਟ : ਮਲੋਟ ਦੇ ਗੁਰਦੁਆਰਾ ਸਿੰਘ ਸਭਾ ਦੀ ਸਰਬ ਸਾਂਝੀ ਸੇਵਾ ਸੁਸਾਇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਸਰਬ ਸਾਂਝੀ ਰਾਗੀ ਸਭਾ ਪ੍ਰਧਾਨ ਭਾਈ ਸਤਨਾਮ ਸਿਘ ਮਲੋਟ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।

ਇਸ ਮੌਕੇ ਭਾਈ ਸਾਹਿਬ ਨੇ ਸਮੂਹ ਸਾਧ-ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅੰਮ੍ਰਿਤਪਾਨ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਮੈਂਬਰਾਂ- ਧਰਮਿੰਦਰ ਮੋਗਾ, ਧਰਮਪਾਲ ਕਾਲੜਾ, ਅਭਿਸ਼ੇਕ ਗਲਹੋਤਰਾ, ਕਰਨ ਛਾਬੜਾ ਅਤੇ ਦਵਿੰਦਰ ਮਿੰਟੂ ਨੇ ਸਮੂਹ ਸਾਧ-ਸੰਗਤਾਂ ਦਾ ਧੰਨਵਾਦ ਕੀਤਾ।

Author : Malout Live