ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਸਮੇਤ ਵੱਡੇ ਆਗੂਆਂ ਨੂੰ ਸੁਣਾਈ ਸਜ਼ਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ਼੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ।

ਮਲੋਟ (ਪੰਜਾਬ) : ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ਼੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ। ਸੁਖਬੀਰ ਬਾਦਲ ਸਮੇਤ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ।

ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿੱਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਮੈਨੇਜਰ ਦਰਬਾਰ ਸਾਹਿਬ ਉਨ੍ਹਾਂ ਦੀ ਹਾਜ਼ਰੀ ਚੈੱਕ ਕਰਨਗੇ। ਇਸ ਤੋਂ ਇਲਾਵਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਿਸ ਲੈ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਵ੍ਹੀਲ ਚੇਅਰ ਤੇ ਹੋਣ ਕਰਕੇ ਸੇਵਾਦਾਰ ਵਾਲਾ ਚੋਲਾ ਤੇ ਗਲ 'ਚ ਤਖਤੀ ਪਾ ਕੇ ਹੱਥ 'ਚ ਬਰਛਾ ਫੜ ਕੇ ਘੰਟਾ ਘਰ ਡਿਊੜੀ ਦੇ ਬਾਹਰ ਇੱਕ ਘੰਟੇ ਦੇ ਲਈ ਸੇਵਾ ਕਰਨੀ ਹੈ। ਇਸੇ ਤਰ੍ਹਾਂ ਦੋ ਦਿਨ ਤੱਕ ਸ਼੍ਰੀ ਕੇਸਗੜ ਸਾਹਿਬ, ਦੋ ਦਿਨ ਤਖਤ ਸ਼੍ਰੀ ਦਮਦਮਾ ਸਾਹਿਬ ਦੋ, ਦਿਨ ਸ਼੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਲਗਾਈ ਗਈ ਹੈ।

Author : Malout Live