ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਡਬਲ ਬੈਂਚ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਹਾਈਕੋਰਟ ਦੇ ਫ਼ੈਸਲੇ ਨਾਲ ਇਹ ਸਾਫ਼ ਹੋ ਗਿਆ ਹੈ ਕਿ ਹੁਣ ਇਸ ਭਰਤੀ ਪ੍ਰਕਿਰਿਆ ਵਿਚ ਸ਼ਾਮਿਲ ਲੋਕਾਂ ਨੂੰ ਨੌਕਰੀ ਮਿਲ ਸਕੇਗੀ। ਹਾਲਾਂਕਿ ਪਹਿਲਾਂ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਭਰਤੀ ਪ੍ਰਕਿਰਿਆ ਵਿਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।

Author : Malout Live