ਪੰਜਾਬ ਸਰਕਾਰ ਨੇ ਦੀਵਾਲੀ, ਗੁਰਪੁਰਬ ਸਮੇਤ ਹੋਰ ਤਿਉਹਾਰਾਂ 'ਤੇ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਪੰਜਾਬ ਸਰਕਾਰ ਨੇ ਇਸ ਸਾਲ ਦੀਵਾਲੀ ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵਲੀ ਸ਼ਾਮ ਦੇ ਤਿਉਹਾਰਾਂ ਲਈ ਵਿਸ਼ੇਸ਼ ਘੰਟਿਆਂ ਦੌਰਾਨ ਗ੍ਰੀਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਿਤ ਸਮਾਂ ਸੀਮਾ ਤੈਅ ਕੀਤੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਨੇ ਇਸ ਸਾਲ ਦੀਵਾਲੀ ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵਲੀ ਸ਼ਾਮ ਦੇ ਤਿਉਹਾਰਾਂ ਲਈ ਵਿਸ਼ੇਸ਼ ਘੰਟਿਆਂ ਦੌਰਾਨ ਗ੍ਰੀਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਿਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ।

ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024-1 ਜਨਵਰੀ, 2025) ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।

Author : Malout Live