ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦੇ ਹੋਏ ਸ਼੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਮੁਕਤਸਰ ਦੇ ਡੀ.ਸੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਮੁਕਤਸਰ ਦੇ ਡੀ.ਸੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ 'ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਉਧਰ, ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਇਨ੍ਹਾਂ ਦੀ ਜਗ੍ਹਾ ਹੁਣ ਇਹ ਜ਼ਿੰਮੇਵਾਰੀ ਏ.ਡੀ.ਜੀ.ਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਮੁੱਖੀਆਂ, ਡੀ.ਸੀ, ਐਸ.ਐਸ.ਪੀ ਨੂੰ ਸ਼ਖਤ ਆਦੇਸ਼ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ।

Author : Malout Live