ਪੰਜਾਬ ਸਰਕਾਰ ਲੋਕਾਂ ਨੂੰ ਕਰਵਾ ਰਹੀ ਹੈ ਬੇਹਤਰ ਸੁਵਿਧਾਵਾਂ ਉਪਲਬੱਧ-ਸੁਖਜਿੰਦਰ ਸਿੰਘ ਕਾਉਣੀ

ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਭਲਾਈਆਣਾ ਸਿਹਤ ਕੇਂਦਰ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਢਾਈ ਲੱਖ ਰੁਪਏ ਖਰਚ ਕੇ ਬਣਾਏ ਪਖਾਨਿਆਂ ਦੀ ਇਮਾਰਤ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਵਿੱਚ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਗਰਾਂਟਾਂ ਦੇ ਕੇ ਸਕੂਲਾਂ ਤੇ ਸਿਹਤ ਕੇਂਦਰਾਂ ਵਿੱਚ ਪਖਾਨੇ/ਬਾਥਰੂਮ ਬਣਾਏ ਗਏ ਹਨ। ਜਿਨ੍ਹਾਂ ਦੀ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲੋੜ ਵੀ ਸੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਹਰ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ ਉਹ ਭਾਵੇਂ ਸਿੱਖਿਆ ਦਾ ਖੇਤਰ ਹੋਵੇ ਜਾਂ ਸਿਹਤ ਦਾ ਖੇਤਰ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਭਲਾਈਆਣਾ ਸਿਹਤ ਕੇਂਦਰ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਢਾਈ ਲੱਖ ਰੁਪਏ ਖਰਚ ਕੇ ਬਣਾਏ ਪਖਾਨਿਆਂ ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਵਿੱਚ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਗਰਾਂਟਾਂ ਦੇ ਕੇ ਸਕੂਲਾਂ ਤੇ ਸਿਹਤ ਕੇਂਦਰਾਂ ਵਿੱਚ ਪਖਾਨੇ/ਬਾਥਰੂਮ ਬਣਾਏ ਗਏ ਹਨ। ਜਿਨ੍ਹਾਂ ਦੀ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲੋੜ ਵੀ ਸੀ।

ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਲਈ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਈਆਂ ਹਨ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਵੱਡੇ ਸੁਧਾਰ ਹੋਏ ਹਨ। ਹੁਣ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈੱਸਟ ਕਰਵਾਉਣ ਜਾਂ ਦਵਾਈ ਲੈਣ ਲਈ ਖਰਚੇ ਕਰਨ ਦੀ ਲੋੜ ਨਹੀਂ ਪੈਂਦੀ। ਹਸਪਤਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ ਜਿੱਥੇ ਮਿਲ ਰਹੀਆਂ ਹਨ ਉੱਥੇ ਉਨ੍ਹਾਂ ਦੇ ਟੈੱਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹੁਣ ਤੱਕ ਕਈ ਸਕੂਲਾਂ ਸਿਹਤ ਕੇਂਦਰਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਬਾਥਰੂਮ ਦੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਤੇ ਅੱਗੇ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ। ਚੇਅਰਮੈਨ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਤੇ ਉਨ੍ਹਾਂ ਨੂੰ ਸਰਕਾਰੀ ਸੁਵਿਧਾਵਾਂ ਬੇਹਤਰ ਢੰਗ ਨਾਲ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।

Author : Malout Live