ਕਰਜ਼ਾ ਚੁੱਕ ਕੇ ਕੈਨੇਡਾ ਗਏ ਸ਼੍ਰੀ ਮੁਕਤਸਰ ਸਾਹਿਬ ਦੇ ਪੰਜਾਬੀ ਨੌਜਵਾਨ ਦੀ ਹੋਈ ਮੌਤ

ਗੇ ਭਵਿੱਖ ਦਾ ਸੁਪਨਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਸ਼੍ਰੀ ਮੁਕਤਸਰ ਸਾਹਿਬ ਦੇ 24 ਸਾਲਾਂ ਨੌਜਵਾਨ ਹਰਮਨਜੋਤ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹਰਮਨਜੋਤ ਕੈਨੇਡਾ ਦੇ ਐਡਮਿੰਟਨ ਸ਼ਹਿਰ 'ਚ ਰਹਿ ਰਿਹਾ ਸੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੰਗੇ ਭਵਿੱਖ ਦਾ ਸੁਪਨਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਸ਼੍ਰੀ ਮੁਕਤਸਰ ਸਾਹਿਬ ਦੇ 24 ਸਾਲਾਂ ਨੌਜਵਾਨ ਹਰਮਨਜੋਤ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹਰਮਨਜੋਤ ਕੈਨੇਡਾ ਦੇ ਐਡਮਿੰਟਨ ਸ਼ਹਿਰ 'ਚ ਰਹਿ ਰਿਹਾ ਸੀ। 21 ਫਰਵਰੀ ਦੀ ਦੁਪਹਿਰ ਅਚਾਨਕ ਉਸਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਉਸਦੀ ਮੌਤ ਹੋ ਗਈ।

ਹਰਮਨਜੋਤ 14 ਮਹੀਨੇ ਪਹਿਲਾਂ ਘਰ ਦੀ ਹਾਲਤ ਸੁਧਾਰਨ ਦੇ ਲਈ ਕਰਜ਼ਾ ਚੁੱਕ ਕੇ ਕੈਨੇਡਾ ਗਿਆ ਸੀ। ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਮੌਤ ਤੋਂ ਬਾਅਦ ਪਰਿਵਾਰ ਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ। ਹਰਮਨਜੋਤ ਦੀ ਮ੍ਰਿਤਕ ਦੇਹ ਨੂੰ ਆਖਰੀ ਰਸਮਾਂ ਲਈ ਵਾਪਸ ਪੰਜਾਬ ਭੇਜਣ ਲਈ ਉਸਦੀ ਭੈਣ ਕਮਲਪ੍ਰੀਤ ਕੌਰ ਵੱਲੋਂ GO FUND ME ਰਾਹੀਂ ਭਾਈਚਾਰੇ ਤੋਂ ਸਹਾਇਤਾ ਮੰਗੀ ਹੈ।

Author : Malout Live