ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸਰਾਵਾਂ ਬੋਦਲਾ ਵਿਖੇ ਅਸਕੈਡ ਸਕੀਮ ਅਧੀਨ ਬਲਾਕ ਪੱਧਰੀ ਕੈਂਪ ਦਾ ਕੀਤਾ ਗਿਆ ਆਯੋਜਨ

ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਾਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨਿਰਦੇਸ਼ਕ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਅਸਕੈਡ ਸਕੀਮ ਅਧੀਨ ਇੱਕ ਬਲਾਕ ਪੱਧਰੀ ਕੈਂਪ ਦਾ ਆਯੋਜਨ ਪਸ਼ੂ ਪਾਲਣ ਵਿਭਾਗ ਵੱਲੋਂ 07 ਦਸੰਬਰ ਨੂੰ ਪਿੰਡ ਸਰਾਵਾਂ ਬੋਦਲਾ ਵਿਖੇ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਾਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨਿਰਦੇਸ਼ਕ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਅਸਕੈਡ ਸਕੀਮ ਅਧੀਨ ਇੱਕ ਬਲਾਕ ਪੱਧਰੀ ਕੈਂਪ ਦਾ ਆਯੋਜਨ ਪਸ਼ੂ ਪਾਲਣ ਵਿਭਾਗ ਵੱਲੋਂ 07 ਦਸੰਬਰ ਨੂੰ ਪਿੰਡ ਸਰਾਵਾਂ ਬੋਦਲਾ ਵਿਖੇ ਕੀਤਾ ਗਿਆ। ਕੈਂਪ ਦੌਰਾਨ ਡਾ. ਆਸ਼ੀਸ਼ ਮੁੰਜਾਲ ਵੀ.ਓ ਕੱਟਿਆਂਵਾਲੀ ਨੇ ਪਸ਼ੂਆਂ ਨੂੰ ਮੱਲਪ ਰਹਿਤ ਕਰਨ, ਧਾਤਾਂ ਦੇ ਚੂਰੇ ਦੀ ਮਹਤੱਤਾ, ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਦੱਸਿਆ।

ਇਸ ਮੌਕੇ ਡਾ. ਵਿਨੋਦ ਕੁਮਾਰ, ਸੀਨੀਅਰ ਵੈਟਰਨਰੀ ਅਫ਼ਸਰ ਮਲੋਟ ਨੇ ਸਰਦੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ, ਵਧੇਰੇ ਦੁੱਧ ਉਤਪਾਦਨ, ਰਪੀਟ ਬ੍ਰੀਡਿੰਗ ਅਤੇ ਵੱਖ-ਵੱਖ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਹਾਜ਼ਿਰ 62 ਪਸ਼ੂ ਪਾਲਕਾਂ ਦੇ 90 ਪਸ਼ੂਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਹਾਜ਼ਿਰ ਪਸ਼ੂ ਪਾਲਕਾਂ ਨੂੰ ਰਿਫਰੈਸ਼ਮੈਂਟ ਵੀ ਦਿੱਤਾ ਗਿਆ। ਸ਼੍ਰੀ ਸਤਨਾਮ ਸਿੰਘ ਸੰਧੂ ਸਰਪੰਚ ਸਰਾਵਾਂ ਬੋਦਲਾਂ ਨੇ ਸਮੂਹ ਪਿੰਡ ਵਾਸੀਆਂ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਦੌਰਾਨ ਸ਼੍ਰੀ ਗੌਤਮ ਵੀ.ਆਈ, ਸ਼੍ਰੀ ਗੁਰਪ੍ਰੀਤ ਕੁਮਾਰ ਵੀ.ਆਈ, ਸ਼੍ਰੀ ਇਕਬਾਲ ਸਿੰਘ ਅਤੇ ਸ਼੍ਰੀ ਸੁਖਚੈਨ ਸਿੰਘ ਵੀ ਹਾਜ਼ਿਰ ਰਹੇ।

Author : Malout Live