ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਪਿੰਡ ਦਾਨੇਵਾਲਾ (ਮਲੋਟ) ਵਿਖੇ ਖਾਲਸਾ ਪੰਥ ਸਿਰਜਣ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ
ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਪਿੰਡ ਦਾਨੇਵਾਲਾ (ਮਲੋਟ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਪੰਥ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੀ ਸਮਾਪਤੀ ਮੌਕੇ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ 13 ਅਪ੍ਰੈਲ 2025 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 03:15 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਪਿੰਡ ਦਾਨੇਵਾਲਾ (ਮਲੋਟ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਪੰਥ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੀ ਸਮਾਪਤੀ ਮੌਕੇ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ 13 ਅਪ੍ਰੈਲ 2025 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 03:15 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਇਸ ਦੌਰਾਨ ਹਜ਼ੂਰੀ ਰਾਗੀ ਜੱਥਾ ਭਾਈ ਨਵਜਿੰਦਰ ਸਿੰਘ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ। ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 09:30 ਵਜੇ, ਸ਼ਬਦ ਗੁਰਬਾਣੀ ਕੀਰਤਨ ਅਤੇ ਹਰਜਸ ਰੁਹਾਨੀ ਦੀਵਾਨ ਸਵੇਰੇ 10:00 ਵਜੇ ਤੋਂ ਸ਼ਾਮ 03:15 ਵਜੇ ਤੱਕ, ਗੱਤਕੇ ਦੇ ਖਾਲਸਾਈ ਜ਼ੌਹਰ ਦੁਪਹਿਰ 3:30 ਵਜੇ ਹੋਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰ ਕੇ ਜੀਵਨ ਸਫਲਾ ਕਰੋ।
Author : Malout Live