ਪਿੰਡ ਬਾਦੀਆਂ ਵਿਖੇ 19 ਤੋਂ 21 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ ਬਾਬਾ ਬਿਧੀ ਚੰਦ ਜੀ ਦਾ ਸਲਾਨਾ ਸਮਾਗਮ
ਪਿੰਡ ਬਾਦੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੌਜੂਦਾ ਮੁੱਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਸਲਾਨਾ ਜੋੜ ਮੇਲਾ 19 ਜਨਵਰੀ ਤੋਂ 21 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿੰਡ ਬਾਦੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੌਜੂਦਾ ਮੁੱਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਸਲਾਨਾ ਜੋੜ ਮੇਲਾ 19 ਜਨਵਰੀ ਤੋਂ 21 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ। ਸਾਰਾ ਦਲ ਪੰਥ ਹਾਥੀਆਂ, ਘੋੜਿਆਂ, ਨਿਹੰਗਾਂ ਸਿੰਘਾਂ ਸਮੇਤ ਤਰਨਤਾਰਨ ਤੋਂ ਬਾਬਾ ਦਯਾ ਸਿੰਘ ਦੀ ਬਰਸੀ ਮਨਾ ਕੇ ਪਿੰਡ ਬਾਦੀਆਂ ਪਹੁੰਚ ਰਿਹਾ ਹੈ। ਇਹਨਾਂ ਸਮਾਗਮਾਂ ਵਿੱਚ ਇਲਾਕਾ ਨਿਵਾਸੀ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਾਲਵੇ ਦੇ ਜੋੜ ਮੇਲਿਆਂ ਦੀ ਸ਼ੁਰੂਆਤ ਦਲ ਪੰਥ ਵੱਲੋਂ ਪਿੰਡ ਬਾਦੀਆਂ ਤੋਂ ਸ਼ੁਰੂ ਕੀਤੀ ਗਈ ਹੈ। ਇਹ ਦੱਸਣਯੋਗ ਹੈ ਕਿ ਦਲ ਪੰਥ ਬਾਬਾ ਬਿਧੀ ਚੰਦ ਪਾਕਿਸਤਾਨ ਬਦਲਣ ਤੋਂ ਪਹਿਲਾਂ ਵੀ ਪਿਛਲੇ ਪਿੰਡ (ਹੁਡਿਆਰਾ) ਲਾਹੌਰ ਵੀ ਪੜਾਅ ਕਰਦਾ ਸੀ। ਹੁਣ ਹੁਡਿਆਰਾ ਦੇ ਵਸਨੀਕ ਪਿੰਡ ਬਾਦੀਆਂ ਵਿੱਚ ਰਹਿੰਦੇ ਹਨ। ਇਹ ਜਾਣਕਾਰੀ ਹੈਡ ਗ੍ਰੰਥੀ ਸਿਕੰਦਰ ਸਿੰਘ, ਪ੍ਰਬੰਧਕ ਆਤਮਾ ਸਿੰਘ, ਕਿਸ਼ਨ ਸਿੰਘ, ਗੁਰਮੇਲ ਸਿੰਘ, ਬਲਿਹਾਰ ਸਿੰਘ, ਬਲਵਿੰਦਰ ਸਿੰਘ, ਗੁਰਤੇਜ ਸਿੰਘ ਨੇ ਦਿੱਤੀ।
Author : Malout Live



