ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਲਾਨਾ ਸਥਾਪਨਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਦਾ ਸਲਾਨਾ ਸਥਾਪਨਾ ਦਿਵਸ ਸੰਗਰਾਂਦ ਦੇ ਦਿਹਾੜੇ ਤੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਪਹਿਲਾਂ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਹਰਮਿੰਦਰ ਸਿੰਘ ਜੀ ਨੇ ਕੀਰਤਨ ਦੀ ਸੇਵਾ ਨਿਭਾਈ ਗਈ।
ਮਲੋਟ : ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਦਾ ਸਲਾਨਾ ਸਥਾਪਨਾ ਦਿਵਸ ਸੰਗਰਾਂਦ ਦੇ ਦਿਹਾੜੇ ਤੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਪਹਿਲਾਂ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਹਰਮਿੰਦਰ ਸਿੰਘ ਜੀ ਨੇ ਕੀਰਤਨ ਦੀ ਸੇਵਾ ਨਿਭਾਈ ਉਪਰੰਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪੁੱਜੇ ਹੈੱਡ ਗ੍ਰੰਥੀ ਕਥਾਵਾਚਕ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਗੁਰੂਘਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਆਪਣੇ ਹਮਸਫ਼ਰ ਸ਼੍ਰੀ ਦਿਲਜੀਤ ਸਿੰਘ ਨਾਲ ਵਿਸ਼ੇਸ਼ ਤੌਰ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਜੌਨੀ ਗਰਗ, ਮੀਤ ਪ੍ਰਧਾਨ ਜਸਮੀਤ ਬਰਾੜ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਕੌਂਸਲਰ ਬਲਜੀਤ ਕੌਰ, ਕੌਂਸਲਰ ਰਮਨ ਕੁਮਾਰ, ਲਖਜੀਤ ਸਿੰਘ ਲੱਖਾ, ਅਵਤਾਰ ਸਿੰਘ ਸੋਨੀ, ਸੁਰਜੀਤ ਸਿੰਘ ਸੋਨੀ, ਪੀ.ਏ ਗੁਰਪ੍ਰੀਤ ਸਿੰਘ ਸਮੇਤ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਪਤਵੰਤਿਆਂ ਸਮੇਤ ਇਲਾਕੇ ਦੀ ਸੰਗਤ ਮੌਜੂਦ ਸੀ।
ਕੈਬਨਿਟ ਮੰਤਰੀ ਨੇ ਸੰਗਤ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਭਾਈ ਗੁਰਬਿੰਦਰ ਸਿੰਘ ਲਵਲੀ ਅਤੇ ਭਾਈ ਹਰਪ੍ਰੀਤ ਸਿੰਘ ਹੈਪੀ ਸਾਬਕਾ ਵਰੰਟ ਅਫ਼ਸਰ ਨੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਬੀਤੇ ਪੰਜ ਸਾਲ ਤੋਂ ਭੈਣ ਜੀ ਕੁਲਬੀਰ ਕੌਰ ਜੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨਾਲ ਇਕ ਟੀਮ ਵਾਂਗ ਕੰਮ ਕਰਦਿਆਂ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਸੁੰਦਰ ਬਣਾਉਣ ਅਤੇ ਸੰਗਤ ਦੀ ਸਹੂਲੀਅਤ ਵਿਚ ਵਾਧਾ ਕਰਨ ਲਈ ਮਿਹਨਤ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਸਮੁੱਚੀ ਕਮੇਟੀ ਵੱਲੋਂ ਵੱਖ-ਵੱਖ ਸੇਵਾ ਨਿਭਾਉਣ ਵਾਲੀਆਂ ਸੁਸਾਇਟੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Author : Malout Live



