ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ਼੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ ਨੇ ਅਨਾਜ ਮੰਡੀ ਗਿੱਦੜਬਾਹਾ ਵਿਖੇ ਝੋਨਾ ਖਰੀਦ ਦੀ ਸ਼ੁਰੂਆਤ ਕਰਦਿਆਂ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ਼੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ ਨੇ ਅਨਾਜ ਮੰਡੀ ਗਿੱਦੜਬਾਹਾ ਵਿਖੇ ਝੋਨਾ ਖਰੀਦ ਦੀ ਸ਼ੁਰੂਆਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀ ਬੋਰਡ ਵਲੋਂ ਪਹਿਲਾਂ ਹੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸੰਬੰਧੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼-ਸੁਥਰਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਨੂੰ ਵੇਚਣ ਸਮੇਂ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼੍ਰੀ ਅਜੈ ਪਾਲ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 120 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜੇਕਰ ਝੋਨੇ ਦੀ ਆਮਦ ਵਿੱਚ ਵਾਧਾ ਹੁੰਦਾ ਤਾਂ ਮੌਕੇ ਅਨੁਸਾਰ ਹੋਰ ਆਰਜੀ ਮੰਡੀਆਂ ਦਾ ਪ੍ਰਬੰਧ ਮੰਡੀ ਬੋਰਡ ਵੱਲੋਂ ਕਰ ਲਿਆ ਜਾਵੇਗਾ। ਇਸ ਮੌਕੇ ਤੇ ਸ਼੍ਰੀ ਸੁਖਵਿੰਦਰ ਸਿੰਘ ਡੀ.ਐਫ.ਐੱਸ.ਸੀ. ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ।
Author : Malout Live