ਮਲੋਟ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਦੇ ਮੱਛੀ ਫਾਰਮਾਂ ਦਾ ਸਹਾਇਕ ਕਮਿਸ਼ਨਰ ਵੱਲੋਂ ਕੀਤਾ ਗਿਆ ਦੌਰਾ

ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਫਾਰਮਾਂ ਨੂੰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸੰਬੰਧੀ ਸਹਾਇਕ ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਜਿਲ੍ਹੇ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਵਿਖੇ ਬਣੇ ਮੱਛੀ ਫਾਰਮਾਂ ਦਾ ਦੌਰਾ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਫਾਰਮਾਂ ਨੂੰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸੰਬੰਧੀ ਸਹਾਇਕ ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਜਿਲ੍ਹੇ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਵਿਖੇ ਬਣੇ ਮੱਛੀ ਫਾਰਮਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫ਼ੁਲਿੱਤ ਕਰਨ ਲਈ ਹਰ ਸੰਭਵ ਯਤਨ ਕੀਤੇ ਰਹੇ ਹਨ ਤਾਂ ਜੋ ਰਵਾਇਤੀ ਖੇਤੀ ਦੇ ਚੱਕਰ ਵਿੱਚੋਂ ਕੱਢ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੱਛੀ ਪਾਲਣ ਇੱਕ ਲਾਭਕਾਰੀ ਕਿੱਤਾ ਹੈ, ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਫਾਰਮਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਨੂੰ ਪੂਰੀਆਂ ਕਰ ਰਹੇ ਹਨ ਜਾਂ ਨਹੀਂ, ਇਸ ਬਾਰੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਮੱਛੀ ਪਾਲਣ ਫਾਰਮਾਂ ਨੂੰ ਚਲਾਉਣ ਵਾਲੇ ਕਿਸਾਨਾਂ ਅਤੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਪ੍ਰਸ਼ਾਸ਼ਨ ਵੱਲੋਂ ਇਸ ਸੰਬੰਧੀ ਉਨ੍ਹਾਂ ਨੂੰ ਪੂਰਾ ਯੋਗਦਾਨ ਦਿੱਤਾ ਜਾਵੇਗਾ।

Author : Malout Live