ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀ.ਜੇ.ਪੀ ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਨੇ ਕੀਤੀ ਨਿਖੇਧੀ

ਸ਼੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਪਰ ਫਾਇਰਿੰਗ ਹੋਈ। ਜਿਸ ਨੂੰ ਲੈ ਕੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ਼੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਪਰ ਫਾਇਰਿੰਗ ਹੋਈ। ਜਿਸ ਨੂੰ ਲੈ ਕੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਸੱਤਾ ਦੌਰਾਨ ਜੋ ਹੋਈਆਂ ਗਲਤੀਆਂ ਦੀ ਸਜ਼ਾ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੀ, ਉਹ ਨਿਮਾਣੇ ਸੇਵਾਦਾਰ ਦੇ ਰੂਪ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਦੌਰਾਨ ਉਹਨਾਂ ਉੱਪਰ ਹਮਲਾ ਇੱਕ ਨਿੰਦਣਯੋਗ ਹੈ। ਅਸੀਂ ਸ਼੍ਰੀ ਮੁਕਤਸਰ ਸਾਹਿਬ ਦੀ ਬੀ.ਜੇ.ਪੀ ਪਾਰਟੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

Author : Malout Live