ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਿਖੇ 4 ਜਨਵਰੀ ਨੂੰ ਮਨਾਇਆ ਜਾਵੇਗਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਦਿਨ ਅਤੇ ਰਾਤ ਨੂੰ ਵਿਸ਼ੇਸ਼ ਦੀਵਾਨ ਸਜਣਗੇ।
ਮਲੋਟ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਦਿਨ ਅਤੇ ਰਾਤ ਨੂੰ ਵਿਸ਼ੇਸ਼ ਦੀਵਾਨ ਸਜਣਗੇ। ਨਗਰ ਕੀਰਤਨ 02 ਜਨਵਰੀ 2026 ਦਿਨ ਸ਼ੁੱਕਰਵਾਰ ਨੂੰ ਸਮਾਂ ਸਵੇਰੇ 11 ਵਜੇ ਆਰੰਭ ਹੋਵੇਗਾ। 4 ਜਨਵਰੀ 2026 ਐਤਵਾਰ ਨੂੰ ਸਵੇਰ ਦਾ ਦੀਵਾਨ ਹੋਵੇਗਾ ਜਿਸ ਵਿੱਚ ਸਰਬ ਸਾਂਝਾ ਨਿਤਨੇਮੀ ਜੱਥਾ, ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ 10:30 ਵਜੇ ਤੋਂ 11:30 ਵਜੇ ਤੱਕ, ਭਾਈ ਗੁਰਵਿੰਦਰ ਸਿੰਘ ਬਾਵਾ ਜੀ 11:30 ਵਜੇ ਤੋਂ 1:00 ਵਜੇ ਤੱਕ, ਭਾਈ ਰਵਿੰਦਰ ਸਿੰਘ ਜੀ 1:00 ਵਜੇ ਤੋਂ 1:30 ਵਜੇ ਤੱਕ ਕੀਰਤਨ ਕਰਨਗੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਰਾਤ ਦੇ ਦੀਵਾਨ ਵਿੱਚ ਭਾਈ ਰਵਿੰਦਰ ਸਿੰਘ ਜੀ 7:00 ਵਜੇ ਤੋ 8:00 ਵਜੇ ਤੱਕ, ਭਾਈ ਗੁਰਪ੍ਰੀਤ ਸਿੰਘ ਜੀ ਸ੍ਰੀ ਮੁਕਤਸਰ ਸਾਹਿਬ ਵਾਲੇ 8:00 ਤੋਂ 9:15 ਵਜੇ ਤੱਕ ਕੀਰਤਨ ਕਰਨਗੇ। ਉਪਰੰਤ ਦੁੱਧ ਅਤੇ ਮਠਿਆਈ ਦਾ ਲੰਗਰ ਅਤੁੱਟ ਵਰਤੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜ਼ਿ.) ਮਲੋਟ ਵੱਲੋਂ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਗੁਰੂ ਜਸ ਸਰਵਨ ਕਰਕੇ ਆਪਣਾ ਜੀਵਨ ਸਫਲਾ ਕਰੋ।
Author : Malout Live



