(ਖਾਲਸੇ ਪੰਥ ਦੀ ਮਾਤਾ) ਮਾਤਾ ਸਾਹਿਬ ਕੌਰ ਜੀ ਦਾ ਮਲੋਟ ਵਿੱਚ ਮਨਾਇਆ ਜਾ ਰਿਹਾ ਹੈ ਜਨਮ ਦਿਹਾੜਾ
ਧੰਨ-ਧੰਨ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਲੋਟ ਦੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਵਿਖੇ ਮਿਤੀ 02 ਨਵੰਬਰ 2025 ਦਿਨ ਐਤਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।
ਮਲੋਟ : ਧੰਨ-ਧੰਨ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਲੋਟ ਦੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਵਿਖੇ ਮਿਤੀ 02 ਨਵੰਬਰ 2025 ਦਿਨ ਐਤਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਗੁਰਮਤਿ ਸਮਾਗਮ ਵਿੱਚ ਭਾਈ ਚਰਨਜੀਤ ਸਿੰਘ ਖਾਲਸਾ (ਖਾਲਸਾ ਧਰਮ ਪ੍ਰਚਾਰ ਕਮੇਟੀ) ਮਲੋਟ ਵਾਲੇ ਅਤੇ ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਸ਼੍ਰੀ ਸੁਖਮਨੀ ਸਭਾ ਸੁਸਾਇਟੀ (ਬੀਬੀਆਂ) ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਤੇ ਗੁ: ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
Author : Malout Live



