ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਚਲਾਈ ਸਫ਼ਾਈ ਮੁਹਿੰਮ ਦਾ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ ਸਮਾਪਨ

ਗੁਰਪੁਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ-ਸੁਥਰਾ ਕੀਤਾ ਗਿਆ। ਇਸ ਵਾਤਾਵਰਨ ਬਚਾਉ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਬੀਤੇ ਦਿਨੀਂ ਸਮਾਪਤੀ ਸਮਾਰੋਹ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਿਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ, ਜਿਲ੍ਹਾ ਸਿੱਖਿਆ ਅਫ਼ਸਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਫਾਈ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਆਮ ਲੋਕਾਂ ਵੱਲੋ ਪੂਰਨ ਸਹਿਯੋਗ ਦਿੱਤਾ ਗਿਆ। ਗੁਰਪੁਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ-ਸੁਥਰਾ ਕੀਤਾ ਗਿਆ। ਇਸ ਵਾਤਾਵਰਨ ਬਚਾਉ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਬੀਤੇ ਦਿਨੀਂ ਸਮਾਪਤੀ ਸਮਾਰੋਹ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਕੀਤਾ ਗਿਆ।

ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਜਿਸ ਨਾਲ ਭਿਆਨਕ ਬਿਮਾਰੀਆ ਫੈਲਣ ਤੋਂ ਮੁਕਤੀ ਮਿਲ ਸਕਦੀ ਹੈ। ਇਸ ਮੌਕੇ ਕਈ ਅਫ਼ਸਰ ਸਹਿਬਾਨ ਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਦਾ ਸ਼੍ਰੀ ਬਲਦੇਵ ਸਿੰਘ ਮੈਨੇਜਰ ਸ਼੍ਰੀ ਗੁਰਦੁਆਰਾ ਟੁੱਟੀ ਗੰਡੀ ਸਾਹਿਬ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਕਿ ਮਿਤੀ 14-12-2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਦਾ ਨੈਸਨਲ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਉਣਾ ਹੋਵੇ ਤਾਂ ਉਹ ਸੰਬੰਧਿਤ ਅਦਾਲਤ ਵਿੱਚ ਆਪਣੀ ਦਰਖ਼ਾਸਤ ਦੇ ਕੇ ਆਪਣਾ ਕੇਸ ਲਗਵਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live